28 ਫਰਵਰੀ ਨੂੰ ਕਪੂਰਥਲਾ ਵਿੱਚ ਇੱਕ ਔਰਤ ਵੱਲੋਂ ਪੰਜਾਬ ਦੇ ਜਲੰਧਰ ਸਥਿਤ ਤਾਜਪੁਰ ਗਲੋਰੀ ਐਂਡ ਵਿਡੋ ਚਰਚ ਦੇ ਪਾਸਟਰ ਬਜਿੰਦਰ ਸਿੰਘ ਖ਼ਿਲਾਫ਼ ਐਫਆਈਆਰ ਦਰਜ ਕਰਵਾਈ ਗਈ ਸੀ। ਪੁਲਿਸ ਨੇ ਐਫਆਈਆਰ ਵਿੱਚ ਧਾਰਾ 354ਏ, 354ਡੀ ਅਤੇ 506 ਤਹਿਤ ਕੇਸ ਦਰਜ ਕੀਤਾ ਸੀ। ਪੁਲਿਸ ਵੱਲੋਂ ਐਫਆਈਆਰ ਦਰਜ ਕੀਤੇ ਜਾਣ ਤੋਂ ਬਾਅਦ, ਪਾਸਟਰ ਬਜਿੰਦਰ ਸਿੰਘ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ 12 ਮਾਰਚ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਸੀ ਅਤੇ ਪ੍ਰਸ਼ਾਸਨ ਅਤੇ ਸਰਕਾਰ ਨੂੰ ਕਿਹਾ ਸੀ ਕਿ ਜੇਕਰ ਦਰਜ ਕੀਤੀ ਗਈ ਐਫਆਈਆਰ ਰੱਦ ਨਾ ਕੀਤੀ ਗਈ ਤਾਂ ਸੰਘਰਸ਼ ਵਿੱਢਿਆ ਜਾਵੇਗਾ। ਇਸ ਤੋਂ ਬਾਅਦ ਪੁਲਿਸ ਵਿਭਾਗ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਹੈ ਅਤੇ ਇਸ ਪੰਜਾਬ ਬੰਦ ਦੇ ਸੱਦੇ ਸਬੰਧੀ ਚੇਤਾਵਨੀ ਦਿੱਤੀ ਗਈ ਹੈ।
ਪੰਜਾਬ ਦੇ ਜਲੰਧਰ ਦਿਹਾਤੀ ਪੁਲਿਸ ਦੇ ਐਸਪੀ ਮਨਪ੍ਰੀਤ ਸਿੰਘ ਢਿੱਲੋਂ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਪਾਸਟਰ ਬਜਿੰਦਰ ਸਿੰਘ ਵਿਰੁੱਧ ਕਪੂਰਥਲਾ ਦੇ ਸਿਟੀ ਪੁਲਿਸ ਸਟੇਸ਼ਨ ਵੱਲੋਂ ਧਾਰਾ 354ਏ, 354ਡੀ ਅਤੇ 506 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੋਸ਼ਲ ਮੀਡੀਆ ਰਾਹੀਂ ਪਤਾ ਲੱਗਾ ਕਿ ਆਉਣ ਵਾਲੀ 12 ਤਰੀਕ ਨੂੰ ਪਾਸਟਰ ਬਜਿੰਦਰ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਪੰਜਾਬ ਬੰਦ ਕਰਨ ਦਾ ਸੱਦਾ ਦਿੱਤਾ ਗਿਆ ਹੈ। ਐਸਪੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਕਾਨੂੰਨ ਦੀ ਉਲੰਘਣਾ ਕੀਤੀ ਗਈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪਾਸਟਰ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ 12 ਤਰੀਕ ਨੂੰ ਪੰਜਾਬ ਬੰਦ ਦਾ ਸੱਦਾ

Related tags :
Comment here