ਟਿੱਪਰ ਦੀ ਟੱਕਰ ਲੱਗਣ ਨਾਲ ਦੋ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਤੀਜਾ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਤਿੰਨਾਂ ਦੀ ਉਮਰ 20 ਤੋਂ 25 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਦਸਮੇਸ਼ ਡੇਅਰੀ ਦੇ ਬਾਹਰ ਵਾਪਰਿਆ। ਪ੍ਰਾਪਤ ਜਾਣਕਾਰੀ ਅਨੁਸਾਰ, ਤਿੰਨੋਂ ਵਿਅਕਤੀ ਬਾਈਕ ‘ਤੇ ਜਾ ਰਹੇ ਸਨ। ਟਿੱਪਰ ਦੀ ਟੱਕਰ ਲੱਗਣ ਨਾਲ ਤਿੰਨ ਵਿੱਚੋਂ ਦੋ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਤੀਜੇ ਵਿਅਕਤੀ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿਸਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਲੋਕਾਂ ਨੇ ਹਾਦਸੇ ਬਾਰੇ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ, ਦੋਵਾਂ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਨਿਗਮ ਦੇ ਟਿੱਪਰ ਦੀ ਟੱਕਰ ਨਾਲ 3 ਲੋਕ ਜ਼ਖਮੀ, 2 ਦੀ ਮੌਤ, ਦੇਖੋ ਵੀਡੀਓ

Related tags :
Comment here