Site icon SMZ NEWS

ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਅੰਮ੍ਰਿਤਸਰ ਦੇ ਮੰਦਰ ‘ਤੇ ਕੀਤਾ ਗ੍ਰਨੇਡ ਨਾਲ ਹਮਲਾ

ਅੰਮ੍ਰਿਤਸਰ ਵਿੱਚ ਦੇਰ ਰਾਤ ਇੱਕ ਹੋਰ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਤੁਹਾਨੂੰ ਦੱਸ ਦਈਏ ਕਿ ਦੇ ਰਾਤ ਅੰਮ੍ਰਿਤਸਰ ਦੇ ਸ਼ੇਰ ਸ਼ਾਹ ਸੂਰੀ ਮਾਰਗ ਤੇ 83 ਨੰਬਰ ਵਾਰਡ ਤੇ ਇੱਕ ਠਾਕੁਰ ਦੁਆਰਾ ਬੰਦੇ ਤੇ ਦੋ ਅਣਪਛਾਤੇ ਨੌਜਵਾਨ ਜੋ ਕਿ ਮੋਟਰਸਾਈਕਲ ਤੇ ਸਵਾਰ ਆਉਂਦੇ ਹਨ ਤੇ ਮੰਦਿਰ ਤੇ ਗਰਨੇਟ ਹਮਲਾ ਕਰਕੇ ਫਰਾਰ ਹੋ ਜਾਂਦੇ ਹਨ। ਜਿਸ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ ਉੱਥੇ ਹੀ ਪੁਲਿਸ ਅਧਿਕਾਰੀ ਮੌਕੇ ਤੇ ਪੁੱਜੇ ਉਹਨਾਂ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਇਲਾਕੇ ਦੇ ਅਕਾਲੀ ਦਲ ਦੇ ਯੂਥ ਜ਼ਿਲ੍ਾ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਦੇ ਬੇਟੇ ਕਿਰਨਪ੍ਰੀਤ ਸਿੰਘ ਮੋਨੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਵਿੱਚ ਲਾ ਐਂਡ ਆਰਡਰ ਦਾ ਬੁਰਾ ਹਾਲ ਹੈ ਪਹਿਲੋਂ ਪੁਲਿਸ ਚੌਂਕੀ ਅਤੇ ਹਮਲੇ ਹੁੰਦੇ ਸਨ ਪਰ ਹੁਣ ਮੰਦਰਾਂ ਤੇ ਧਾਰਮਿਕ ਆਸਥਾਵਾਂ ਨਾਲ ਖੇਡਿਆ ਜਾ ਰਿਹਾ ਹੈ। ਅੱਜ ਹੋਲਾ ਮਹੱਲਾ ਹੈ ਤੇ ਲੋਕ ਅਨੰਦਪੁਰ ਸਾਹਿਬ ਨੂੰ ਹੋਲਾ ਮਹੱਲਾ ਖੇਡਣ ਜਾ ਰਹੇ ਹਨ ਪਰ ਇੱਥੇ ਅੰਮ੍ਰਿਤਸਰ ਵਿੱਚ ਮੰਦਰਾਂ ਤੇ ਅਟੈਕ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਘਟਨਾ ਹੈ ਇਸਦੀ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ। ਉਹਨਾਂ ਕਿਹਾ ਕਿ ਪੁਲਿਸ ਵੱਲੋਂ ਹਰ ਵਾਰ ਕੋਈ ਨਾ ਕੋਈ ਬਹਾਨਾ ਬਣਾਇਆ ਜਾਂਦਾ ਹੈ ਕਿਹਾ ਜਾਂਦਾ ਹੈ ਕਿ ਕਾਤਾ ਰੈਡੀਏਟਰ ਫੱਟ ਗਿਆ ਜਾਂ ਸਨਸਰ ਫਟ ਗਿਆ ਪਰ ਇਹ ਸੀਸੀਟੀਵੀ ਜਿਹੜੀ ਵੀਡੀਓ ਸਾਹਮਣੇ ਆਈ ਇਸ ਵਿੱਚ ਸਾਫ ਦਿਖਾਈ ਦੇ ਰਿਹਾ ਹੈ ਕਿ ਨੌਜਵਾਨਾਂ ਵੱਲੋਂ ਮੰਦਰ ਤੇ ਗਰਨੇਡ ਸੁੱਟ ਕੇ ਹਮਲਾ ਕੀਤਾ ਗਿਆ ਹੈ।

ਉੱਥੇ ਹੀ ਮੌਕੇ ਤੇ ਪੁੱਜੇ ਪੁਲਿਸ ਕਮਿਸ਼ਨਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਨੂੰ ਦੇਰ ਰਾਤ ਸੂਚਨਾ ਮਿਲੀ ਕਿ ਖੰਡ ਵਾਲਾ ਇਲਾਕੇ ਦੇ ਵਿੱਚ ਮੰਦਰ ਤੇ ਉੱਤੇ ਦੋ ਨੌਜਵਾਨਾਂ ਵਲੋਂ ਹਮਲਾ ਕੀਤਾ ਗਿਆ ਹੈ ਜਿਸ ਦੀ ਸੀਸੀਟੀ ਵੀਡੀਓ ਸਾਹਮਣੇ ਆਈ ਹੈ। ਅਸੀਂ ਮੌਕੇ ਤੇ ਪੁੱਜੇ ਹਾਂ ਜਾਂਚ ਕੀਤੀ ਜਾ ਰਹੀ ਹੈ ਜਲਦੀ ਇਹਨਾਂ ਦੀ ਪਹਿਚਾਣਕਾਰ ਇਹਨਾਂ ਨੂੰ ਕਾਬੂ ਕਰ ਲਿਆ ਜਾਵੇਗਾ। ਉਹਨਾਂ ਕਿਹਾ ਕਿ ਪਾਕਿਸਤਾਨ ਦੀ ਆਈਐਸਆਈ ਦੀ ਇਸ ਸਾਜ਼ਿਸ਼ ਹੈ ਉਹ ਭੋਲੇ ਭਾਲੇ ਨੌਜਵਾਨਾਂ ਨੂੰ ਵਰਗਲਾ ਕੇ ਇਸ ਗਲਤ ਕੰਮਾਂ ਵਿੱਚ ਪਾ ਕੇ ਇਹ ਕੰਮ ਕਰਵਾ ਰਹੇ ਹਨ।

Exit mobile version