News

ਡੇਰਾ ਬਾਬਾ ਨਾਨਕ ਵਿੱਚ ਚੋਰਾਂ ਦੇ ਹੌਸਲੇ ਬੁਲੰਦ , ਗੁਰਦੁਆਰਾ ਸਾਹਿਬ ਚ ਚਿੱਟੇ ਦਿਨ ਨੰਗੇ ਸਿਰ ਚੋਰ ਨੇ ਚੋਰੀ ਦੀ ਵਾਰਦਾਤ ਨੂੰ ਦਿੱਤਾ ਇਲਜ਼ਾਮ

ਅੱਜ ਕੱਲ ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਹੁਣ ਗੁਰੂ ਘਰਾਂ ਨੂੰ ਵੀ ਬਖਸ਼ਿਆ ਜਾ ਰਿਹਾ । ਇਸੇ ਤਰ੍ਹਾਂ ਦਾ ਮਾਮਲਾ ਪੁਲਿਸ ਥਾਣਾ ਕੋਟਲੀ ਸੂਰਤ ਮੱਲੀ ਅਧੀਨ ਪੈਂਦੇ ਪਿੰਡ ਉਦੋਵਾਲੀ ਕਲਾਂ ਤੋਂ ਸਾਹਮਣੇ ਆਇਆ ਹੈ ਜਿੱਥੇ ਕਿ ਚੋਰਾਂ ਵੱਲੋਂ ਇੱਕ ਮਹੀਨੇ ਦੇ ਦੌਰਾਨ ਦੂਸਰੀ ਵਾਰ ਗੁਰਦੁਆਰਾ ਬਾਬਾ ਸਿੱਧ ਸਹੁੰ ਵਿਚ ਚੋਰੀ ਦੀ ਵਾਰਦਾਤ ਨੂੰ ਇਲਜ਼ਾਮ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾਕਟਰ ਬਲਵਿੰਦਰ ਸਿੰਘ ਅਤੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਬਾਬਾ ਸਰਬਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਕਰੀਬ ਢਾਈ ਵਜੇ ਮੈਨੂੰ ਫੋਨ ਆਇਆ ਕਿ ਗੁਰਦੁਆਰਾ ਸਾਹਿਬ ਦਾ ਗੇਟ ਟੁੱਟਿਆ ਪਿਆ ਹੈ ਤੇ ਜਦੋਂ ਅਸੀਂ ਆ ਕੇ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਖੰਗਾਲੀ ਤਾਂ ਇੱਕ ਅਨਪਸਾਤੇ ਨੌਜਵਾਨ ਵੱਲੋਂ ਗੋਲਕ ਤੋੜਨ ਦੀ ਕੋਸ਼ਿਸ਼ ਕੀਤੀ ਗਈ ਜਿਸ ਤੋਂ ਉਹ ਨਾਕਾਮ ਰਿਹਾ ਤੇ ਉਸ ਤੋਂ ਬਾਅਦ ਉਸ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਲੱਗੇ ਏਸੀ ਨੂੰ ਵੀ ਤੋੜਿਆ ਗਿਆ।ਉਹਨਾਂ ਕਿਹਾ ਕਿ ਇਸ ਤੋਂ ਕਰੀਬ 15 ਦਿਨ ਪਹਿਲਾਂ ਵੀ ਕਿਸੇ ਅਣਪਸਾਤੇ ਚੋਰ ਵੱਲੋਂ ਗੁਰਦੁਆਰਾ ਸਾਹਿਬ ਦੀ ਗੋਲਕ ਤੋੜੀ ਗਈ ਸੀ ਪਰ ਉਸ ਟਾਈਮ ਕਿਸੇ ਤਕਨੀਕੀ ਵਜਹਾ ਨਾਲ ਕੈਮਰੇ ਬੰਦ ਸੀ ਪਰ ਇਸ ਵਾਰ ਉਸ ਚੋਰ ਦੀ ਸਾਰੀ ਕਾਲੀ ਕਰਤੂਤ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਹੈ।
ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਕਿਹਾ ਕਿ ਇਸ ਸਬੰਧੀ ਪੁਲਿਸ ਥਾਣਾ ਕੋਟਲੀ ਸੂਰਤ ਮੱਲੀ ਵਿਖੇ ਲਿਖਤੀ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ ਉਨਾ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਤੋ ਮੰਗ ਕੀਤੀ ਹੈ ਕਿ ਜਲਦੀ ਤੋਂ ਜਲਦੀ ਚੋਰਾਂ ਨੂੰ ਫੜ ਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਇਸ ਸਬੰਧੀ ਜਦੋਂ ਪੱਤਰਕਾਰਾਂ ਵੱਲੋਂ ਪੁਲਿਸ ਥਾਣਾ ਕੋਟਲੀ ਸੂਰਤ ਮੱਲੀ ਤੇ ਐਸਐਚਓ ਜਸਜੀਤ ਸਿੰਘ ਨਾਲ ਫੋਨ ਤੇ ਗੱਲਬਾਤ ਕੀਤੀ ਗਈ ਤਾਂ ਉਨਾਂ ਦੱਸਿਆ ਕਿ ਇਸ ਚੋਰੀ ਨਾਲ ਸੰਬੰਧਿਤ ਚੋਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਉਸ ਵਿਰੁੱਧ ਬਣਦੀਆਂ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ |

Comment here

Verified by MonsterInsights