ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਪੁਲਿਸ ਮੁਸਤੈਦੀ ਨਾਲ ਕੰਮ ਕਰ ਰਹੀ ਹੈ । ਲਗਾਤਾਰ ਨਸ਼ਾ ਤਸਕਰ ਫੜੇ ਜਾ ਰਹੇ ਹਨ ਇਸੇ ਕੜੀ ਵਿੱਚ ਥਾਣਾ ਧਾਰੀਵਾਲ ਦੀ ਪੁਲਿਸ ਲਗਾਤਾਰ ਸਫਲਤਾ ਹਾਸਲ ਕਰ ਰਹੀ ਹੈ । ਬੀਤੇ ਦਿਨ ਧਾਰੀਵਾਲ ਪੁਲਿਸ ਵੱਲੋਂ ਸਪੈਸ਼ਲ ਨਾਕਾਬੰਦੀ ਦੌਰਾਨ 6 ਗ੍ਰਾਮ ਹੈਰੋਇਨ ਸਮੇਤ ਇੱਕ ਮੋਟਰਸਾਈਕਲ ਸਵਾਰ ਨੂੰ ਗਿਰਫਤਾਰ ਕੀਤਾ ਗਿਆ। ਹੈਰਾਨੀ ਦੀ ਗੱਲ ਇਹ ਹੈ ਕਿ ਜਦੋਂ ਇਸ ਵਿਅਕਤੀ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਇਹ ਵਿਅਕਤੀ ਪਾਵਰ ਕੌਮ ਦਾ ਮੁਲਾਜ਼ਮ ਨਿਕਲਿਆ । ਇਸ ਕੋਲੋਂ 2500 ਡਰਗ ਮਨੀ ਵੀ ਬਰਾਮਦ ਕੀਤੀ ਗਈ ਹੈ।
ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਐਸਐਚਓ ਸੁਰਿੰਦਰ ਪਾਲ ਨੇ ਦੱਸਿਆ ਕਿ ਇਹ ਦੋਸ਼ੀ ਮਾਡਲ ਟਾਉਣ ਧਾਰੀਵਾਲ ਦਾ ਰਹਿਣ ਵਾਲਾ ਹੈ ਅਤੇ ਇਹ ਚਿੱਟਾ ਵੇਚਣ ਦਾ ਧੰਦਾ ਕਰਦਾ ਹੈ । ਦੇ ਵਿੱਚ ਮੌਜੂਦ ਹੈਗੇ ਆ ਸਿਰਫ ਵੇਖ ਸਕਦੇ ਹੋ ਕਿ ਜਿਹੜਾ ਗੋਲ ਕਿਸੇ ਨੂੰ ਕੀਤਾ ਗਿਆ ਵਾ ਕੀ ਫੋਰ ਦੇ ਉਪਰ ਜਦੋਂ ਇਸ ਤੋਂ ਪੁੱਛਗਿੱਛ ਕੀਤੀ ਗਈ ਤਾਂ ਪਤਾ ਲੱਗਿਆ ਕਿ ਇਹ ਬਿਜਲੀ ਬੋਰਡ ਦਾ ਮੁਲਾਜ਼ਮ ਹੈ ।ਇਸ ਦੇ ਰਿਮਾਂਡ ਦੌਰਾਨ ਬੈਕਵਰਡ ਤੇ ਫਾਰਵਰਡ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਪਾਵਰਕੋਮ ਦਾ ਮੁਲਾਜਮ ਚਿੱਟੇ ਸਮੇਤ ਗਿਰਫਤਾਰ
