ਰਾਜਪੁਰਾ ਦੇ ਗਗਨ ਚੌਂਕ ਨਜ਼ਦੀਕ ਅੱਜ ਸਵੇਰੇ ਕਰੀਬ 5:30 ਵਜੇ ਭਿਆਨਕ ਸੜਕ ਹਾਦਸਾ ਵਾਪਰਿਆ। ਜਿਸ ਦੌਰਾਨ ਬੇਕਾਬੂ ਟਰੱਕ ਇੱਕ ਦੁਕਾਨ ਵਿੱਚ ਜਾ ਟਕਰਾਇਆ। ਹਾਦਸੇ ਦੀਆਂ ਤਸਵੀਰਾਂ ਸੀਸੀਟੀਵੀ ਵਿੱਚ ਕੈਦ ਹੋਈਆਂ ਹਨ। ਮੌਕੇ ਦੇ ਪਹੁੰਚੇ ਪੁਲਿਸ ਪ੍ਰਸ਼ਾਸਨ ਅਤੇ ਐਸਡੀਐਮ ਰਾਜਪੁਰਾ ਅਭਿਕੇਸ਼ ਗੁਪਤਾ ਨੇ ਦੱਸਿਆ ਕਿ ਨੈਸ਼ਨਲ ਹਾਈਵੇ ਉੱਪਰ ਸੜਕ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ ਜਿਸ ਕਰਕੇ ਇੱਕ ਅਰਜੀ ਰੈਂਪ ਬਣਾਇਆ ਗਿਆ ਹੈ ਹੈ। ਆਰਜੀ ਰੈਪ ਦੀ ਬਣਤਰ ਠੀਕ ਨਾ ਹੋਣ ਕਾਰਨ ਭਾਰੀ ਵਾਹਨਾਂ ਨੂੰ ਭਾਰੀ ਪਰੇਸ਼ਾਨੀ ਆ ਰਹੀ ਹੈ। ਅਤੇ ਇਸੇ ਦੇ ਚਲਦੀਆਂ ਹੀ ਇਹ ਹਾਦਸਾ ਵਾਪਰਿਆ ਹੈ ਉਹਨਾਂ ਦੱਸਿਆ ਕਿ ਨੈਸ਼ਨਲ ਹਾਈਵੇ ਨੂੰ ਇਸ ਸਬੰਧੀ ਜਾਣਕਾਰੀ ਦੇ ਦਿੱਤੀ ਗਈ ਹੈ। ਇਸ ਹਾਦਸੇ ਵਿੱਚ ਟਰੱਕ ਦਾ ਡਰਾਈਵਰ ਗੰਭੀਰ ਜ਼ਖਮੀ ਹੋਇਆ ਹੈ। ਦੁਕਾਨ ਮਾਲਕ ਨੇ ਦੱਸਿਆ ਕਿ ਟਰੱਕ ਦੇ ਟਕਰਾਉਣ ਨਾਲ ਉਹਨਾਂ ਦੀ ਦੁਕਾਨ ਦਾ ਭਾਰੀ ਨੁਕਸਾਨ ਹੋਇਆ ਹੈ ਅੰਦਰ ਖੜੀ ਗੱਡੀ ਵੀ ਨੁਕਸਾਨੀ ਗਈ ਹੈ l
ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ 01 ਤੇ ਹੋਇਆ ਭਿਆਨਕ ਸੜਕ ਹਾਦਸਾ, ਜਾਨੀ ਨੁਕਸਾਨ ਤੋਂ ਰਿਹਾ ਬਚਾ
