Site icon SMZ NEWS

ਗੁਰਦਾਸਪੁਰ ਵਿੱਚ ਵੀ ਅਪਰੇਸ਼ਨ ਸਤਰਕ ਤਹਿਤ ਚਲਾਇਆ ਗਿਆ ਚੈਕਿੰਗ ਅਭਿਆਨ ਆਈਜੀ ਉਮਰਾਨੰਗਲ ਨੇ ਲਿਆ ਜਿਲ੍ਹੇ ਦਾ ਜਾਇਜ਼ਾ

ਪੰਜਾਬ ਪੁਲਿਸ ਦੇ ਵੱਲੋਂ ਅੱਜ ਪੰਜਾਬ ਭਰ ਦੇ ਵਿੱਚ ਮਿਸ਼ਨ ਸਤਰਕ ਦੇ ਤਹਿਤ ਵੱਡਾ ਐਕਸ਼ਨ ਕੀਤਾ ਜਾ ਰਿਹਾ ਹੈ ਗੁਰਦਾਸਪੁਰ ਵਿਚ ਪਠਾਨਕੋਟ ਜੰਮੂ ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਵੀ ਪੰਜਾਬ ਪੁਲਿਸ ਦੇ ਵੱਲੋਂ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਤੇ ਆਈਜੀ ਉਮਰਾਨੰਗਲ ਵੱਲੋਂ ਗੁਰਦਾਸਪੁਰ ਵਿੱਚ ਲਗਾਏ ਗਏ ਸਪੈਸ਼ਲ ਨਾਕਿਆਂ ਤੇ ਜਾ ਕੇ ਜਾਇਜ਼ਾ ਲਿਆ ਗਿਆ ਇਸ ਮੌਕੇ ਤੇ ਉਹਨਾਂ ਨੇ ਕਿਹਾ ਕਿ ਪੰਜਾਬ ਪੁਲਿਸ ਪੂਰੀ ਮੁਸਤੈਦੀ ਦੇ ਨਾਲ ਕੰਮ ਕਰ ਰਹੀ ਹੈ। ਨਾਲ ਹੀ ਉਹਨਾਂ ਨੇ ਕਿਹਾ ਕਿ ਜੋ ਦੀਨਾਨਗਰ ਦੀ ਬੀਐਸਐਫ ਚੌਂਤਰਾ ਪੋਸਟ ਤੇ ਈਆਈਡੀ ਧਮਾਕਾ ਹੋਇਆ ਹੈ ਉਸ ਜਗ੍ਹਾ ਤੇ ਵੀ ਜਾ ਕੇ ਬੀਐਸਐਫ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ ਉਹਨਾਂ ਨੇ ਕਿਹਾ ਕਿ ਨਸ਼ਾ ਤੇ ਗੈਂਗਸਟਰਵਾਦ ਨੂੰ ਖਤਮ ਕਰਨ ਦੇ ਲਈ ਪੁਲਿਸ ਪੂਰੀ ਮੁਸਤੈਦੀ ਦੇ ਨਾਲ ਕੰਮ ਕਰ ਰਹੀ ਹੈ।

Exit mobile version