ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਨਸ਼ਾ ਛੁਡਾਊ ਮੁਹਿੰਮ ਲਈ ਸ਼ੁਰੂ ਕੀਤੀ ਗਈ ਨਸ਼ਾਖੋਰੀ ਵਿਰੁੱਧ ਮੁਹਿੰਮ ਤਹਿਤ ਅੱਜ ਪਟਿਆਲਾ ਦੇ ਰੋਡੀਕੁਟ ਇਲਾਕੇ ਵਿੱਚ ਪਟਿਆਲਾ ਪੁਲਿਸ ਵੱਲੋਂ ਇੱਕ ਸਰਚ ਆਪ੍ਰੇਸ਼ਨ ਚਲਾਇਆ ਗਿਆ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਪਟਿਆਲਾ ਦੇ ਐਸਪੀ ਸਿਟੀ ਪਲਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਜੰਗ ਮੁਹਿੰਮ ਤਹਿਤ ਅਤੇ ਪਟਿਆਲਾ ਦੇ ਡੀਆਈਜੀ ਅਤੇ ਐਸਐਸਪੀ ਡਾ. ਨਾਨਕ ਸਿੰਘ ਦੀ ਅਗਵਾਈ ਹੇਠ, ਪਟਿਆਲਾ ਪੁਲਿਸ ਅੱਜ ਪਟਿਆਲਾ ਦੇ ਵੱਖ-ਵੱਖ ਇਲਾਕਿਆਂ ਵਿੱਚ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ। ਪਟਿਆਲਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦੇ ਹੋਏ ਪਲਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਆਪਣਾ ਕਾਰੋਬਾਰ ਬਦਲ ਲੈਣਾ ਚਾਹੀਦਾ ਹੈ ਨਹੀਂ ਤਾਂ ਪਟਿਆਲਾ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪਟਿਆਲਾ ਚ ਤੜਕਸਾਰ ਪੁਲਿਸ ਵਲੋਂ ਚਲਾਇਆ ਗਿਆ ਕਾਸੋ ਆਪਰੇਸ਼ਨ , ਪੁਲਿਸ ਦੇ ਹੂਟਰ ਸੁਣਦੇ ਹੀ ਪੈ ਗਈ ਹੱਥਾ ਪੈਰਾ ਦੀ
