ਟਰਾਂਸਫਾਰਮਰ ‘ਚ ਸ਼ਾਰਟ ਸਰਕਟ ਹੋਣ ਕਾਰਨ ਨਿਕਲੀਆਂ ਚੰਗਿਆੜੀਆਂ ਕਰਕੇ ਗੁਰਦਾਸਪੁਰ ਦੇ ਥਾਣਾ ਦੀਨਾਨਗਰ ਦੇ ਬਾਹਰ ਖੜੀਆਂ ਚਾਰ ਕਾਰਾਂ ਨੂੰ ਅੱਗ ਲੱਗਣ ਕਰਕੇ ਕਾਰਾਂ ਸੜ ਕੇ ਹੋਈਆਂ ਸਵਾਹ ਪੁਲਿਸ ਵੱਲੋਂ ਵੱਖ-ਵੱਖ ਮੁਕਦਮਿਆਂ ਵਿੱਚ ਬੰਦ ਕੀਤੀਆਂ ਗਈਆਂ ਸਨ ਇਹ ਕਾਰਾ ਅੱਗ ਦੀ ਲਪੇਟ ‘ਚ ਆਉਣ ਨਾਲ ਚਾਰ ਕਾਰਾਂ ਸੜ ਕੇ ਸੁਆਹ ਹੋ ਗਈਆਂ। ਥਾਣੇ ਅੰਦਰ ਜਗ੍ਹਾ ਦੀ ਘਾਟ ਕਾਰਨ ਪੁਲਿਸ ਵੱਲੋਂ ਜ਼ਬਤ ਕੀਤੇ ਅਤੇ ਹਾਦਸਾਗ੍ਰਸਤ ਵਾਹਨਾਂ ਨੂੰ ਥਾਣੇ ਦੇ ਬਾਹਰ ਨਾਨੋਨੰਗਲ ਰੋਡ ‘ਤੇ ਸੜਕ ਦੇ ਕਿਨਾਰੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਕੰਧ ਨਾਲ ਰੱਖਿਆ ਗਿਆ ਹੈ। ਉੱਥੇ ਹੀ ਨੇੜੇ ਹੀ ਬਿਜਲੀ ਦੇ ਟਰਾਂਸਫਾਰਮਰ ਲੱਗਾ ਸੀ ਟਰਾਂਸਫਾਰਮਰ ਤੋਂ ਨਿਕਲੀਆਂ ਚੰਗਿਆੜੀਆਂ ਹੇਠਾਂ ਡਿੱਗਣ ਨਾਲ ਜ਼ਮੀਨ ‘ਤੇ ਉੱਗੇ ਘਾਹ ਨੂੰ ਅੱਗ ਲੱਗ ਗਈ। ਜਿਸ ਤੋਂ ਬਾਅਦ ਅੱਗ ਨੇ ਨੇੜੇ ਹੀ ਪਈਆਂ ਕਾਰਾਂ ਨੂੰ ਆਪਣੀ ਲਪੇਟ ‘ਚ ਲੈ ਲਿਆ। ਪੁਲਿਸ ਦੇ
ਹੈਲਪਲਾਈਨ ਨੰਬਰ 112 ਤੋਂ ਸੂਚਨਾ ਮਿਲਦੇ ਹੀ ਗੁਰਦਾਸਪੁਰ ਤੋਂ ਫਾਇਰ ਬ੍ਰਿਗੇਡ ਦੀ ਗੱਡੀ ਨੂੰ ਦੀਨਾਨਗਰ ਭੇਜਿਆ ਗਿਆ। ਸਖ਼ਤ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਪਰ ਉਦੋਂ ਤੱਕ ਅੱਗ ਦੀ ਲਪੇਟ ‘ਚ ਆਉਣ ਨਾਲ ਚਾਰ ਕਾਰਾਂ ਪੂਰੀ ਤਰ੍ਹਾਂ ਨਾਲ ਸੜ ਗਈਆਂ।
ਐੱਸਐੱਚਓ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਅੱਗ ਨੇੜੇ ਹੀ ਲੱਗੇ ਬਿਜਲੀ ਦੇ ਟਰਾਂਸਫਾਰਮਰ ਤੋਂ ਸ਼ਾਰਟ ਸਰਕਟ ਹੋਣ ਕਾਰਨ ਨਿਕਲੀਆਂ ਚੰਗਿਆੜੀਆਂ ਹੇਠਾਂ ਘਾਹ ‘ਤੇ ਡਿੱਗਣ ਨਾਲ ਭੜਕ ਉੱਠੀ ਅਤੇ ਉਸ ਨੇ ਕਾਰਾਂ ਨੂੰ ਆਪਣੀ ਲਪੇਟ ‘ਚ ਲੈ ਲਿਆ। ਫਾਇਰ ਬ੍ਰਿਗੇਡ ਨੂੰ ਬੁਲਾ ਕੇ ਅੱਗ ‘ਤੇ ਕਾਬੂ ਪਾਇਆ ਗਿਆ ਹੈ।
Comment here