ਹਰ ਸਾਲ ਦੀ ਤਰ੍ਹਾਂ ਅੱਜ ਡੇਰਾ ਬਾਬਾ ਨਾਨਕ ਤੋਂ ਸ੍ਰੀ ਹੇਮਕੁੰਟ ਸਾਹਿਬ ਲਈ 31ਵੀ ਯਾਤਰਾ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਰਵਾਨਾ ਹੋਈ l ਇਸ ਮੌਕੇ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਭਾਈ ਮਨਜਿੰਦਰ ਸਿੰਘ ਭਾਈ ਜਸਵਿੰਦਰ ਸਿੰਘ,ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਾਲਿਆਂ ਦੇ ਕੀਰਤਨੀਏ ਜਥੇ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ ਉਪੰਰਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਬਾਬਾ ਜਗਵਿੰਦਰ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਇਸ ਮਹਾਨ ਪੈਦਲ ਯਾਤਰਾ ਨੂੰ ਰਵਾਨਾ ਕੀਤਾ ਗਿਆ l ਇਹ ਪੈਦਲ ਯਾਤਰਾ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਰਵਾਨਾ ਹੋ ਕੇ ਕਸਬੇ ਦੀਆਂ ਪਰਿਕਰਮਾ ਕਰਦੀ ਹੋਈ ਰਵਾਨਾ ਹੋਈ l ਰਸਤੇ ਵਿਚ ਸੰਗਤਾਂ ਵੱਲੋਂ ਜਿੱਥੇ ਵੱਖ ਵੱਖ ਇਸ ਪੈਦਲ ਯਾਤਰਾ ਦਾ ਸਵਾਗਤ ਕੀਤਾ ਗਿਆ ਨਾਲ ਹੀ ਕਈ ਪ੍ਰਕਾਰ ਦੇ ਲੰਗਰ ਵੀ ਲਗਾਏ ਹੋਏ ਸਨ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਬਟਾਲਾ ਦੇ ਮੁੱਖ ਸੇਵਾਦਾਰ ਡਾ ਗੁਰਦੇਵ ਸਿੰਘ ਧਾਰੋਵਲੀ ਨੇ ਦੱਸਿਆ ਕਿ ਇਹ ਪੈਦਲ ਯਾਤਰਾ ਵੱਖ ਵੱਖ ਕਸਬਿਆਂ ਚ ਪੜਾਅ ਕਰਦੀ ਹੋਈ 35 ਦਿਨਾਂ ਦਾ ਸਫ਼ਰ ਤੈਅ ਕਰਕੇ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਉਪਰੰਤ 6 ਜੁਲਾਈ ਨੂੰ ਵਾਪਸ ਡੇਰਾ ਬਾਬਾ ਨਾਨਕ ਪੁੱਜੇਗੀ l
ਹਰ ਸਾਲ ਦੀ ਤਰਾਂ ਡੇਰਾ ਬਾਬਾ ਨਾਨਕ ਤੋ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਸ੍ਰੀ ਹੇਮਕੁੰਟ ਸਾਹਿਬ ਲਈ ਪੈਦਲ ਯਾਤਰਾ ਕਰਨ ਲਈ ਜੱਥਾ ਹੋਇਆ ਰਵਾਨਾ

Related tags :
Comment here