ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਉਣ ਲੱਗੇ ਹਨ। ਪਿੰਡਾਂ ਤੇ ਸ਼ਹਿਰਾਂ ਦੇ ਲੋਕ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਆਪਣਾ ਯੋਗਦਾਨ ਦੇਣ ਲਈ ਅੱਗੇ ਆ ਰਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ‘ਨਸ਼ਾ ਮੁਕਤੀ ਯਾਤਰਾ’ ਮਾਝਾ ਜ਼ੌਨ ਦੇ ਇੰਚਾਰਜ ਸੋਨੀਆ ਮਾਨ ਨੇ ਕੀਤਾ।
ਗੁਰਦਾਸਪੁਰ ਦੇ ਪਿੰਡ ਕਿਲਾ ਟੇਕ ਸਿੰਘ ਵਿਖੇ ਕਰਵਾਈ ‘ਨਸ਼ਾ ਮੁਕਤੀ ਯਾਤਰਾ’ ਮੁਹਿੰਮ ਤਹਿਤ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਸੋਨੀਆ ਮਾਨ ਨੇ ਦੱਸਿਆ ਕਿ ‘ਨਸ਼ਾ ਮੁਕਤੀ ਯਾਤਰਾ’ ਦਾ ਮੰਤਵ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਪੰਜਾਬ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਨੂੰ ਖਤਮ ਕਰਨ ਲਈ ਗਰਾਊਂਡ ਪੱਧਰ ‘ਤੇ ਮੁਹਿੰਮ ਵਿੱਢੀ ਗਈ ਹੈ ਅਤੇ ਸਮੂਹਿਕ ਸਾਥ ਨਾਲ ਨਸ਼ੇ ਦੀ ਬਿਮਾਰੀ ਨੂੰ ਠੱਲ ਪਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿਥੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰਕੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰ ਰਹੀ ਹੈ ਉੱਥੇ ਹੀ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਨਾਂ ਨੂੰ ਮੁੜ ਤੋਂ ਆਪਣੇ ਪੈਰਾਂ ਤੇ ਖੜੇ ਵੀ ਕਰ ਰਹੀ ਹੈ ਤਾਂ ਜੋ ਉਹ ਸਮਾਜ ਵਿੱਚ ਬਿਹਤਰ ਜਿੰਦਗੀ ਬਤੀਤ ਕਰ ਸਕਣ।ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਉੱਥੇ ਹੀ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਨਸ਼ਾ ਸਾਡੀ ਨੋਜਵਾਨ ਪੀੜੀ ਨੂੰ ਘੁਣ ਵਾਂਗ ਖਾ ਕੇ ਸਮਾਜ ਲਈ ਗੰਭੀਰ ਸਮੱਸਿਆ ਬਣ ਗਿਆ ਸੀ ਪਰ ਪੰਜਾਬ ਸਰਕਾਰ ਨੇ ਨਸ਼ੇ ਤੇ ਨਸ਼ਾ ਤਸਕਰਾਂ ਨੂੰ ਜੜ੍ਹੋਂ ਖਤਮ ਕਰਨ ਲਈ ਨਸ਼ਾ ਤਸਕਰਾਂ ਵਿਰੁੱਧ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਹੈ ਤਾਂ ਜੋ ਕੋਈ ਵੀ ਅੱਗੇ ਤੋਂ ਨਸ਼ਾ ਤਸਕਰੀ ਦਾ ਕੰਮ ਨਾ ਕਰੇ ਅਤੇ ਪੰਜਾਬ ਨੂੰ ਮੁੜ ਤੋਂ ਸਿਹਤਮੰਦ ਪੰਜਾਬ ਬਣਾਇਆ ਜਾ ਸਕੇ।
Comment here