ਲੁਧਿਆਣਾ ਵਿੱਚ ਆਸ਼ੂ ਦੀ ਕਾਨੂੰਨੀ ਟੀਮ ਦਾ ਖੁਲਾਸਾ: ਵਕੀਲ ਨੇ ਕਿਹਾ- ਅੱਜ ਵੀ ਪੁਰਾਣੀ ਨੀਤੀ ‘ਤੇ ਮੰਡੀਆਂ ਤੋਂ ਚੁੱਕੀਆਂ ਜਾ ਰਹੀਆਂ ਹਨ ਫਸਲਾਂ, ਸੰਨੀ ਭੱਲਾ ਨੂੰ ਮਿਲੀ ਜ਼ਮਾਨਤ
ਲੁਧਿਆਣਾ ਵਿੱਚ 19 ਜੂਨ ਨੂੰ ਉਪ ਚੋਣਾਂ ਹੋਣੀਆਂ ਹਨ। ਅੱਜ, ਕਾਂਗਰਸ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਉਨ੍ਹਾਂ ਦੀ ਕਾਨੂੰਨੀ ਟੀਮ ਨੇ ਕਾਂਗਰਸ ਚੋਣ ਦਫ਼ਤਰ ਵਿੱਚ ਇੱਕ ਪ੍ਰੈਸ ਕਾਨਫਰੰਸ ਕੀਤੀ। ਪ੍ਰੈਸ ਕਾਨਫਰੰਸ ਵਿੱਚ ਉਨ੍ਹਾਂ ਦੀ ਕਾਨੂੰਨੀ ਟੀਮ ਨੇ ਭਾਰਤ ਭੂਸ਼ਣ ਆਸ਼ੂ ਵਿਰੁੱਧ ਦਰਜ ਮਾਮਲਿਆਂ ਬਾਰੇ ਖੁਲਾਸਾ ਕੀਤਾ।
ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਸਰਕਾਰ ਨੇ ਭਾਰਤ ਭੂਸ਼ਣ ਆਸ਼ੂ ਨੂੰ ਤੰਗ-ਪ੍ਰੇਸ਼ਾਨ ਕੀਤਾ ਅਤੇ ਉਨ੍ਹਾਂ ਵਿਰੁੱਧ ਦੋ ਮਾਮਲੇ ਦਰਜ ਕੀਤੇ। ਦੋਵਾਂ ਮਾਮਲਿਆਂ ਵਿੱਚ ਹੇਠਲੀ ਅਦਾਲਤ ਨੇ ਆਸ਼ੂ ਦੀ ਜਮਾਨਤ ਰੱਦ ਕਰ ਦਿੱਤਾ ਸੀ। ਹਾਈ ਕੋਰਟ ਨੇ ਉਨ੍ਹਾਂ ਦੇ ਹੱਕ ਵਿੱਚ ਫੈਸਲਾ ਦਿੱਤਾ। ਅਸੀਂ ਉਨ੍ਹਾਂ ਵਕੀਲਾਂ ਦਾ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਜੱਜ ਸਾਹਮਣੇ ਸੱਚਾਈ ਪੇਸ਼ ਕੀਤੀ।

