ਗੁਰਦਾਸਪੁਰ ਦੇ ਕਸਬਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਧਰਮਕੋਟ ਪੱਤਣ ਦੇ 25 ਸਾਲਾ ਨੌਜਵਾਨ ਦਾ ਦੋਸਤਾਂ ਵੱਲੋਂ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਮਣੇ ਆਇਆ ਹੈ।ਉੱਥੇ ਹੀ ਮ੍ਰਿਤਕ ਨੌਜਵਾਨ ਦੀ ਪਹਿਚਾਣ ਜੈਮਸ ਮਸੀਹ ਪੁੱਤਰ ਲੱਖਾ ਮਸੀਹ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੀ ਸ਼ਾਮ ਮਿ੍ਤਕ ਜੈਮਸ ਮਸੀਹ ਨੂੰ ਉਸਦੇ ਦੋਸਤ ਜੋ ਕਿ ਨਜ਼ਦੀਕੀ ਪਿੰਡ ਧਰਮਕੋਟ ਰੰਧਾਵਾ ਦੇ ਰਹਿਣ ਵਾਲੇ ਸਨ ਉਹਨਾਂ ਨੇ ਉਸ ਨੂੰ ਘਰੋਂ ਬੁਲਾ ਕੇ ਖੜਿਆ ਸੀ ਤੇ ਉਹ ਸਾਰੀ ਰਾਤ ਘਰ ਨਹੀਂ ਆਇਆ।ਅੱਜ ਜਦੋਂ ਪਿੰਡ ਦੇ ਕੁਝ ਨੌਜਵਾਨ ਵੱਲੋਂ ਉਸ ਨੂੰ ਪਿੰਡ ਸ਼ਹਿਜ਼ਾਦਾ ਦੀ ਦਾਣਾ ਮੰਡੀ ਵਿੱਚ ਬੇਹੋਸ਼ੀ ਦੀ ਹਾਲਤ ਵਿੱਚ ਦੇਖਿਆ ਤਾਂ ਜਦੋਂ ਉਸਨੂੰ ਘਰ ਲਿਆਂਦਾ ਤਾਂ ਉਸ ਨੂੰ ਇਕਦਮ ਉਲਟੀਆਂ ਆ ਗਈਆਂ ਤੇ ਮੌਕੇ ਤੇ ਹੀ ਉਸਦੀ ਮੌਤ ਹੋ ਗਈ। ਉਨਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਨੂੰ ਉਸ ਦੇ ਦੋਸਤਾਂ ਨੇ ਮੋਟਰਸਾਈਕਲ ਮੋਬਾਇਲ ਅਤੇ ਪੈਸਿਆਂ ਦੇ ਲਾਲਚ ਵਿੱਚ ਉਸ ਨੂੰ ਤੇਜ਼ਧਾਰ ਹਥਿਆਰਾਂ ਨਾਲ ਜ਼ਖਮੀ ਕੀਤਾ ਹੋਇਆ ਸੀ ਜੋ ਕਿ ਜਖਮਾਂ ਦੀ ਤਾਂਗ ਨਾ ਸਹਾਰਦੇ ਹੋਏ ਉਸਦੀ ਮੌਤ ਹੋਈ ਹੈ। ਉਹਨਾਂ ਦੱਸਿਆ ਕਿ ਇਸ ਸਬੰਧੀ ਤੁਰੰਤ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਨੂੰ ਸੂਚਿਤ ਕੀਤਾ ਗਿਆ ਜਿਨਾਂ ਵੱਲੋਂ ਮੌਕੇ ਤੇ ਪਹੁੰਚ ਕੇ ਜਾਂਚ ਆਰੰਭ ਦਿੱਤੀ ਹੈ ਇਸ ਮੌਕੇ ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਇਨਸਾਫ ਦੀ ਮੰਗ ਕੀਤੀ ਹੈ। ਉਧਰ ਘਟਨਾ ਦਾ ਪਤਾ ਚੱਲਦਿਆਂ ਹੀ ਮੌਕੇ ਤੇ ਪਹੁੰਚੇ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਤੇ ਐਸਐਚਓ ਸਤਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਉੱਪਰ ਪਿੰਡ ਧਰਮਕੋਟ ਰੰਧਾਵਾ ਦੇ ਦੋ ਨੌਜਵਾਨਾਂ ਉੱਪਰ ਕਤਲ ਦੀਆਂ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਤੇ ਦੋਸ਼ੀਆਂ ਨੂੰ ਫੜਨ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ | 
25 ਸਾਲ ਦੇ ਨੌਜਵਾਨ ਦਾ ਬੇਰਹਿਮੀ ਨਾਲ ਹੋਇਆ ਕਤਲ , ਪੁਲਿਸ ਵਲੋ ਮਾਮਲਾ ਦਰਜ ਕਰ ਕਾਨੂੰਨੀ ਕਾਰਵਾਈ ਕੀਤੀ ਸ਼ੁਰੂ

