ਜਲੰਧਰ ਵਿੱਚ ਅੱਜ ਸਵੇਰੇ ਸ਼ੁਰੂ ਹੋਈ ਬਾਰਿਸ਼ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਇਸ ਦੌਰਾਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਬਾਰਿਸ਼ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਗਰਜ-ਤੂਫਾਨ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ।
ਮੌਸਮ ਵਿਭਾਗ ਅਨੁਸਾਰ ਰੂਪਨਗਰ, ਮੋਹਾਲੀ, ਪਟਿਆਲਾ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਲੁਧਿਆਣਾ, ਬਰਨਾਲਾ, ਸੰਗਰੂਰ, ਮਾਨਸਾ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕਿਹਾ ਜਾ ਰਿਹਾ ਹੈ ਕਿ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਤੇਜ਼ ਹਵਾਵਾਂ ਦੇ ਨਾਲ-ਨਾਲ ਗਰਜ-ਤੂਫਾਨ ਦੀ ਸੰਭਾਵਨਾ ਹੈ।
ਤੁਹਾਨੂੰ ਦੱਸ ਦੇਈਏ ਕਿ ਮੌਸਮ ਵਿਭਾਗ ਨੇ ਪਹਿਲਾਂ ਹੀ ਚੇਤਾਵਨੀ ਜਾਰੀ ਕੀਤੀ ਸੀ ਕਿ 22 ਜੂਨ ਤੱਕ ਸੂਬੇ ਵਿੱਚ ਰੁਕ-ਰੁਕ ਕੇ ਮੀਂਹ ਪਵੇਗਾ। ਵਿਭਾਗ ਨੇ ਆਉਣ ਵਾਲੇ 2 ਘੰਟਿਆਂ ਵਿੱਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। 20 ਜੂਨ ਤੱਕ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਪੈਣ ਅਤੇ ਗਰਜ ਨਾਲ ਤੂਫ਼ਾਨ ਆਉਣ ਦੀ ਸੰਭਾਵਨਾ ਹੈ।
Comment here