News

ਪੰਜਾਬ ਦੇ ਸਿੱਹਤ ਮੰਤਰੀ ਨੇ ਕੀਤਾ ਗੁਰਦਾਸਪੁਰ ਦਾ ਦੌਰਾ

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਗੁਰਦਾਸਪੁਰ ਦੇ ਵਿੱਚ ਨਸ਼ਿਆਂ ਲਈ ਬਦਨਾਮ ਮੁਹਲਿਆਂ ਦਾ ਦੌਰਾ ਕੀਤਾ ਗਿਆ ਇਸ ਮੌਕੇ ਤੇ ਉਹਨਾਂ ਨੇ ਗੁਰਦਾਸਪੁਰ ਦੇ ਬਬਰੀ ਬਾਈਪਾਸ ਦੇ ਸਥਿਤ ਸਰਕਾਰੀ ਨਸ਼ਾ ਮੁਕਤੀ ਕੇਂਦਰ ਦਾ ਵੀ ਦੌਰਾ ਕੀਤਾ ਅਤੇ ਇਲਾਜ ਕਰਵਾਉਣ ਆਏ ਨੌਜਵਾਨਾਂ ਦੇ ਨਾਲ ਵੀ ਗੱਲਬਾਤ ਕੀਤੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਛੱਡਣ ਵਾਲੇ ਨੌਜਵਾਨਾਂ ਦੇ ਨਾਲ ਹੈ ਅਤੇ ਨੌਜਵਾਨਾਂ ਨੂੰ ਦਲਦਲ ਵਿੱਚੋਂ ਕੱਢਣ ਦੇ ਲਈ ਸਰਕਾਰ ਹਰ ਉਪਰਾਲਾ ਕਰ ਰਹੀ ਹੈ ਉਹਨਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਵਿਦੇਸ਼ ਚ ਬੈਠੇ ਕੁਝ ਲੋਕ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ ਅਤੇ ਪੰਜਾਬ ਦੀ ਜਵਾਨੀ ਨੂੰ ਗਲਤ ਪਾਸੇ ਲਾਉਣਾ ਚਾਹੁੰਦੇ ਹਨ ਇਸ ਲਈ ਪੰਜਾਬ ਦੇ ਨੌਜਵਾਨਾਂ ਨੂੰ ਉਹਨਾਂ ਦੀਆਂ ਸਾਜਿਸ਼ ਸਮਝਣ ਦੀ ਲੋੜ ਹੈ। ਇਸ ਮੌਕੇ ਤੇ ਉਹਨਾਂ ਨੇ ਕਿਹਾ ਕਿ ਲੁਧਿਆਣਾ ਵਿੱਚ ਜੋ ਚੋਣਾਂ ਹੋਈਆਂ ਹਨ ਉਸ ਵਿੱਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਹੋਵੇਗੀ।

Comment here

Verified by MonsterInsights