News

ਜਲੰਧਰ ਦੇ ਉਪਕਾਰ ਨਗਰ ਦੇ ਵਿਚ ਨਸ਼ਾ ਤਸਕਰ ਦੇ ਘਰ ਚਲਿਆ ਪੀਲਾ ਪੰਜਾ

ਨਗਰ ਨਿਗਮ ਅਤੇ ਪੁਲਿਸ ਕਾਰਵਾਈ ਕਰਨ ਲਈ ਜਲੰਧਰ ਦੇ ਉਪਕਾਰ ਨਗਰ ਵਿੱਚ ਇੱਕ ਨਸ਼ਾ ਤਸਕਰ ਦੇ ਘਰ ਪਹੁੰਚੇ। ਜਿਸ ਨਸ਼ਾ ਤਸਕਰ ਦੇ ਘਰ ਇਹ ਕਾਰਵਾਈ ਕੀਤੀ ਗਈ ਉਸਦੀ ਪਛਾਣ ਉਪਕਾਰ ਨਗਰ ਦੇ ਰਹਿਣ ਵਾਲੇ ਕੁਲਵੰਤ ਸਹੋਤਾ ਵਜੋਂ ਹੋਈ ਹੈ। ਕੁਲਵੰਤ ਸਹੋਤਾ ਵਿਰੁੱਧ ਨਸ਼ਾ ਤਸਕਰੀ ਦੇ ਚਾਰ ਮਾਮਲੇ ਦਰਜ ਹਨ। ਉਹ ਹੁਣੇ ਹੀ ਜ਼ਮਾਨਤ ‘ਤੇ ਬਾਹਰ ਆਇਆ ਹੈ।

ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਏਸੀਪੀ ਸੈਂਟਰਲ ਅਮਨਦੀਪ ਸਿੰਘ ਨੇ ਕਿਹਾ ਕਿ ਨਗਰ ਨਿਗਮ ਨੂੰ ਨਾਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ ਕਰਨੀ ਪਈ। ਜਿਸ ਲਈ ਉਨ੍ਹਾਂ ਨੇ ਪੁਲਿਸ ਸੁਰੱਖਿਆ ਦੀ ਮੰਗ ਕੀਤੀ ਸੀ। ਜਿੱਥੇ ਉਨ੍ਹਾਂ ਵੱਲੋਂ ਲਗਭਗ 50 ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਇਲਾਕੇ ਨੂੰ ਸੀਲ ਕਰਕੇ ਕੀਤੀ ਗਈ ਹੈ।

ਨਗਰ ਨਿਗਮ ਦੇ ਏਟੀਪੀ ਹਰਵਿੰਦਰ ਸਿੰਘ ਨੇ ਕਿਹਾ ਕਿ ਇਹ ਘਰ ਸਰਕਾਰੀ ਸੜਕ ‘ਤੇ ਗੈਰ-ਕਾਨੂੰਨੀ ਤੌਰ ‘ਤੇ ਬਣਾਇਆ ਗਿਆ ਸੀ। ਇਸ ਨੂੰ ਪਹਿਲਾਂ ਦੋ ਨੋਟਿਸ ਵੀ ਜਾਰੀ ਕੀਤੇ ਗਏ ਸਨ। ਪਰ ਕੁਲਵੰਤ ਨੇ ਨੋਟਿਸ ਦਾ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ। ਇਸ ਤੋਂ ਬਾਅਦ, ਇਹ ਕਾਰਵਾਈ ਡਿਊਟੀ ਮੈਜਿਸਟ੍ਰੇਟ ਦੀ ਅਗਵਾਈ ਹੇਠ ਕੀਤੀ ਗਈ ਹੈ।

Comment here

Verified by MonsterInsights