ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਵਾਸਤੇ ਵੱਡਾ ਕਦਮ ਚੁੱਕਿਆ ਹੈ। ਹੁਣ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਸਿਹਤ ਬੀਮਾ ਮਿਲੇਗਾ।ਇਸ ਯੋਜਨਾ ਦੀ ਕਾਗਜ਼ੀ ਕਾਰਵਾਈ ਅੱਜ, 23 ਸਤੰਬਰ ਤੋਂ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਇਸ ਸਕੀਮ ਦੀ ਸ਼ੁਰੂਆਤ ਸਭ ਤੋਂ ਪਹਿਲਾਂ ਬਰਨਾਲਾ ਅਤੇ ਤਰਨ ਤਾਰਨ ਜ਼ਿਲ੍ਹਿਆਂ ਤੋਂ ਹੋ ਰਹੀ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਇਲਾਕਿਆਂ ਵਿੱਚ 128 ਤੋਂ ਵੱਧ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਜੋ 2–3 ਦਿਨ ਤੱਕ ਚੱਲਣਗੇ। ਲੋਕ ਇੱਥੇ ਪਹੁੰਚ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।ਰਜਿਸਟ੍ਰੇਸ਼ਨ ਲਈ ਤੁਹਾਡੇ ਕੋਲ ਸਿਰਫ਼ ਇਹ ਦਸਤਾਵੇਜ਼ ਹੋਣਾ ਚਾਹੀਦਾ ਹੈ:
-
ਪਾਸਪੋਰਟ
-
ਆਧਾਰ ਕਾਰਡ

-
ਜਾਂ ਵੋਟਰ ਆਈਡੀ ਕਾਰਡ
ਇਸ ਤੋਂ ਇਲਾਵਾ ਹੋਰ ਕੁਝ ਨਹੀਂ ਚਾਹੀਦਾ।ਮੁੱਖ ਮੰਤਰੀ ਨੇ ਕਿਹਾ ਕਿ ਸਾਰੀ ਪ੍ਰਕਿਰਿਆ ਨੂੰ ਪੂਰਾ ਹੋਣ ਵਿੱਚ 10–12 ਦਿਨ ਲੱਗਣਗੇ। ਇਸ ਤੋਂ ਬਾਅਦ ਲੋਕਾਂ ਨੂੰ ਸਿਹਤ ਕਾਰਡ ਜਾਰੀ ਕਰ ਦਿੱਤੇ ਜਾਣਗੇ, ਜਿਨ੍ਹਾਂ ਨਾਲ ਉਹ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਣਗੇ।ਉਨ੍ਹਾਂ ਕਿਹਾ – “ਸਾਡੀ ਪਹਿਲ ਹੈ ਕਿ ਪੰਜਾਬ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਈਏ, ਨੌਜਵਾਨਾਂ ਨੂੰ ਰੁਜ਼ਗਾਰ ਦਈਏ ਅਤੇ ਸਿੱਖਿਆ ਦਾ ਮਿਆਰ ਉੱਚਾ ਕਰੀਏ। ਵਾਅਦਾ ਅਸੀਂ ਕੀਤਾ ਸੀ, ਹੁਣ ਉਹ ਪੂਰਾ ਕਰ ਰਹੇ ਹਾਂ।”


Comment here