ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ਵਿੱਚ ਆਪਣਾ ਜਵਾਬ ਦਾਇਰ ਕੀਤਾ। ਇਸ ਤੋਂ ਬਾਅਦ ਹਾਈਕੋਰਟ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 29 ਸਤੰਬਰ ਨੂੰ ਹੋਣੀ ਤੈਅ ਕੀਤੀ ਹੈ। ਬਿਕਰਮ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।ਬਿਕਰਮ ਮਜੀਠੀਆ ਨੇ ਪਹਿਲਾਂ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਵਿੱਚ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ, ਪਰ ਅੰਮ੍ਰਿਤਸਰ ਦੀ ਹੇਠਲੀ ਅਦਾਲਤ ਵੱਲੋਂ ਇਸਨੂੰ ਰੱਦ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਬਿਕਰਮ ਮਜੀਠੀਆ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।
ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ, ਪੰਜਾਬ ਸਰਕਾਰ ਨੇ ਦਾਖਲ ਕੀਤਾ ਜਵਾਬ

