Punjab news

IDFC ਬੈਂਕ ‘ਚ ਲੱਗੀ ਭਿਆਨਕ ਅੱਗ,ਪੈ ਗਈਆਂ ਭਾਜੜਾਂ !

ਲੁਧਿਆਣਾ ਦੇ ਫਿਰੋਜ਼ ਗਾਂਧੀ ਮਾਰਕੀਟ ‘ਚ ਸਥਿਤ ਇੱਕ ਪ੍ਰਾਈਵੇਟ ਬੈਂਕ ਦੀ ਬਿਲਡਿੰਗ ਵਿੱਚ ਅੱਜ ਸਵੇਰੇ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।ਜਾਣਕਾਰੀ ਮੁਤਾਬਕ ਸਵੇਰੇ ਲਗਭਗ 8:30 ਵਜੇ ਬਿਲਡਿੰਗ ਦੇ ਬਾਹਰ ਲੱਗੇ ਇਲੈਕਟ੍ਰਾਨਿਕ ਬੋਰਡ ਵਿੱਚ ਸ਼ਾਰਟ ਸਰਕਟ ਹੋਇਆ। ਇਸ ਨਾਲ ਧਮਾਕਾ ਹੋਇਆ ਅਤੇ ਵੇਖਦੇ-ਵੇਖਦੇ ਅੱਗ ਦੀਆਂ ਲਪਟਾਂ ਨੇ ਭਿਆਨਕ ਰੂਪ ਧਾਰ ਲਿਆ।ਗਨੀਮਤ ਇਹ ਰਹੀ ਕਿ ਉਸ ਸਮੇਂ ਬੈਂਕ ਅਤੇ ਹੋਰ ਦਫ਼ਤਰ ਬੰਦ ਸਨ ਅਤੇ ਲੋਕਾਂ ਦੀ ਆਵਾਜਾਈ ਵੀ ਘੱਟ ਸੀ। ਇਸ ਕਰਕੇ ਵੱਡਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਮਾਮਲੇ ਦੀ ਸੂਚਨਾ ਮਿਲਦੇ ਹੀ ਫ਼ਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ। ਅੱਗ ‘ਤੇ ਕਾਬੂ ਪਾਉਣ ਲਈ 3 ਪਾਣੀ ਨਾਲ ਭਰੀਆਂ ਗੱਡੀਆਂ ਦੀ ਵਰਤੋਂ ਕੀਤੀ ਗਈ ਅਤੇ ਕੁਝ ਘੰਟਿਆਂ ਦੀ ਮਿਹਨਤ ਤੋਂ ਬਾਅਦ ਅੱਗ ਨੂੰ ਪੂਰੀ ਤਰ੍ਹਾਂ ਬੁਝਾ ਲਿਆ ਗਿਆ।

Comment here

Verified by MonsterInsights