ਪੰਜਾਬ ਵਿੱਚ ਖਾਲੀ ਹੋਈ ਰਾਜ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣ 24 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ।ਨਾਮਜ਼ਦਗੀ ਪੱਤਰ 6 ਅਕਤੂਬਰ ਤੋਂ ਦਾਖਲ ਕੀਤੇ ਜਾ ਸਕਣਗੇ ਅਤੇ 13 ਅਕਤੂਬਰ ਤੱਕ ਨਾਮਜ਼ਦਗੀ ਭਰੀ ਜਾ ਸਕੇਗੀ। ਚੋਣ ਕਮਿਸ਼ਨ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।ਦੱਸ ਦੇਈਏ ਕਿ ਇਹ ਸੀਟ ਆਮ ਆਦਮੀ ਪਾਰਟੀ (AAP) ਦੇ ਸਾਬਕਾ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਲੁਧਿਆਣਾ ਤੋਂ ਵਿਧਾਇਕ ਚੁਣੇ ਜਾਣ ਤੋਂ ਬਾਅਦ ਖਾਲੀ ਹੋਈ। ਸੰਜੀਵ ਅਰੋੜਾ ਨੇ 1 ਜੁਲਾਈ, 2025 ਤੋਂ ਆਪਣੀ ਰਾਜ ਸਭਾ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ।ਇਸ ਸੀਟ ਲਈ ਉਪ ਚੋਣ ਇਸ ਸਾਲ ਜੂਨ ਵਿੱਚ ਹੋਈ ਸੀ, ਜੋ ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀ। ਪਾਰਟੀ ਨੇ ਆਪਣੇ ਉਮੀਦਵਾਰ ਸੰਜੀਵ ਅਰੋੜਾ ਨੂੰ ਚੁਣਿਆ, ਜੋ 19 ਜੂਨ ਨੂੰ ਹੋਈ ਉਪ ਚੋਣ 10,637 ਵੋਟਾਂ ਦੇ ਫਰਕ ਨਾਲ ਜਿੱਤ ਗਏ।ਇਸ ਤੋਂ ਬਾਅਦ, ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਉਦਯੋਗ ਅਤੇ ਪ੍ਰਵਾਸੀ ਭਾਰਤੀਆਂ ਦਾ ਮੰਤਰੀ ਨਿਯੁਕਤ ਕੀਤਾ।

ਪੰਜਾਬ ਦੀ ਰਾਜਸਭਾ ਸੀਟ ਲਈ ਜ਼ਿਮਨੀ ਚੋਣ ਲਈ ਤਰੀਕ ਦਾ ਹੋਇਆ ਐਲਾਨ, ਇਸ ਦਿਨ ਪੈਣਗੀਆਂ ਵੋਟਾਂ

Related tags :

Comment here