ਸਿੱਧੂ ਮੂਸੇਵਾਲਾ ਕਤਲ ਕੇਸ ਦੀ ਅੱਜ ਮਾਨਸਾ ਸੈਸ਼ਨ ਅਦਾਲਤ ਵਿੱਚ ਸੁਣਵਾਈ ਹੋਈ। ਹਾਲਾਂਕਿ, ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਹਾਜ਼ਰੀ ਤੋਂ ਛੋਟ ਲਈ ਅਰਜ਼ੀ ਦਿੱਤੀ ਸੀ, ਜਿਸ ਕਾਰਨ ਅੱਜ ਇੱਕ ਪੁਲਿਸ ਅਧਿਕਾਰੀ ਮਨਪ੍ਰੀਤ ਸਿੰਘ ਨੇ ਗਵਾਹੀ ਦਿੱਤੀ। ਅਦਾਲਤ ਨੇ ਅਗਲੀ ਸੁਣਵਾਈ 10 ਅਕਤੂਬਰ ਨੂੰ ਤੈਅ ਕੀਤੀ ਹੈ। 
ਸਿੱਧੂ ਮੂਸੇਵਾਲਾ ਕਤਲ ਕੇਸ ’ਚ ਅਗਲੀ ਸੁਣਵਾਈ 10 ਅਕਤੂਬਰ ਨੂੰ,ਮਾਨਸਾ ਦੀ ਅਦਾਲਤ ਵਿੱਚ ਚੱਲ ਰਿਹਾ ਹੈ ਮੁਕੱਦਮਾ

