ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਮਹੱਤਵਪੂਰਨ ਆਦੇਸ਼ ਵਿੱਚ ਸਪੱਸ਼ਟ ਕੀਤਾ ਕਿ ਸਰਕਾਰੀ ਕਰਮਚਾਰੀ ਦੀ ਮੌਤ ਤੋਂ ਬਾਅਦ ਪੈਨਸ਼ਨ ਅਤੇ ਸੇਵਾਮੁਕਤੀ ਲਾਭਾਂ ਦੀ ਵੰਡ ਵਿੱਚ ਬੱਚਿਆਂ ਦੇ ਅਧਿਕਾਰ ਸੁਰੱਖਿਅਤ ਹਨ, ਭਾਵੇਂ ਇਹ ਮਾਮਲਾ ਦੂਜੇ ਵਿਆਹ ਨਾਲ ਸਬੰਧਤ ਹੋਵੇ।ਜਸਟਿਸ ਹਰਪ੍ਰੀਤ ਸਿੰਘ ਬਰਾੜ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਨਿਰਦੇਸ਼ ਦਿੱਤਾ ਕਿ ਉਹ ਮ੍ਰਿਤਕ ਕਰਮਚਾਰੀ ਰਾਕੇਸ਼ ਕੁਮਾਰ ਦੀ ਪੂਰੀ ਪੈਨਸ਼ਨ ਅਤੇ ਸੇਵਾਮੁਕਤੀ ਲਾਭ ਉਸ ਦੇ ਦੂਜੇ ਵਿਆਹ ਤੋਂ ਪੈਦਾ ਹੋਏ ਬੱਚਿਆਂ ਨੂੰ ਤਿੰਨ ਮਹੀਨਿਆਂ ਦੇ ਅੰਦਰ ਜਾਰੀ ਕਰੇ।
ਹਾਈ ਕੋਰਟ ਦਾ ਵੱਡਾ ਫ਼ੈਸਲਾ, ਦੂਜੇ ਵਿਆਹ ਤੋਂ ਪੈਦਾ ਹੋਏ ਬੱਚਿਆਂ ਨੂੰ ਵੀ ਮਿਲੇਗਾ ਪੂਰਾ ਪੈਨਸ਼ਨ ਲਾਭ

