NewsPunjab news

ਭਾਖੜਾ ਡੈਮ ਤੋਂ ਅੱਜ ਛੱਡਿਆ ਜਾਵੇਗਾ 8000 ਕਿਊਸਿਕ ਪਾਣੀ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਾਂਝੀ ਕੀਤੀ ਜਾਣਕਾਰੀ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੱਤੀ ਕਿ ਭਾਖੜਾ ਡੈਮ ਤੋਂ ਅੱਜ ਪਾਣੀ ਛੱਡਿਆ ਜਾਵੇਗਾ। ਇਹ ਫੈਸਲਾ ਮੌਸਮ ਵਿਭਾਗ ਵੱਲੋਂ ਅਗਲੇ ਦੋ ਦਿਨਾਂ ਵਿਚ ਪੰਜਾਬ ਤੇ ਹਿਮਾਚਲ ਪ੍ਰਦੇਸ਼ਵਿਚ ਭਾਰੀ ਮੀਂਹ ਦੀ ਚੇਤਾਵਨੀ ਦੇ ਬਾਅਦ ਲਿਆ ਗਿਆ ਹੈ।BBMB ਨੇ ਅਹਿਤਿਆਤੀ ਕਦਮ ਵਜੋਂ ਭਾਖੜਾ ਡੈਮ ਦੇ ਫਲੱਟ ਗੇਟ ਨੂੰ 2-2 ਫੁੱਟ ਤੱਕ ਖੋਲ੍ਹਣ ਦਾ ਫੈਸਲਾ ਲਿਆ ਹੈ। ਲਗਭਗ 7000 ਤੋਂ 8000 ਕਿਊਸਿਕ ਪਾਣੀ ਛੱਡਿਆ ਜਾਵੇਗਾ ਇਸ ਨਾਲ ਸਤਲੁਜ ਨਦੀ ਦੇ ਪਾਣੀ ਦਾ ਪੱਧਰ ਲਗਭਗ ਅੱਧਾ ਫੁੱਟ ਵਧਣ ਦੀ ਸੰਭਾਵਨਾ ਹੈ।ਮੰਤਰੀ ਬੈਂਸ ਨੇ ਦੱਸਿਆ ਕਿ ਡੈਮ ਦਾ ਮੌਜੂਦਾ ਪਾਣੀ ਦਾ ਪੱਧਰ 1972 ਫੁੱਟ ਹੈ ਜੋ ਖਤਰੇ ਦੇ ਨਿਸ਼ਾਨ ਤੋਂ 8 ਫੁੱਟ ਹੇਠਾਂ ਹੈ। ਇਹ ਕਦਮ ਸਾਵਧਾਨੀਪੂਰਵਕ ਚੁੱਕਿਆ ਜਾ ਰਿਹਾ ਹੈ ਤਾਂ ਜੋ ਆਉਣ ਵਾਲੇ ਦਿਨਾਂ ਵਿਚ ਮੀਂਹ ਹੋਣ ‘ਤੇ ਡੈਮ ਵਿਚ ਲੋਰੀਂਦੀ ਜਗ੍ਹਾ ਬਣੀ ਰਹੇ ਤੇ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਹੋਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਹਾਲਾਤ ਪੂਰੀ ਤਰ੍ਹਾਂ ਤੋਂ ਕੰਟਰੋਲ ਵਿਚ ਹਨ। ਹਰਜੋਤ ਬੈਂਸ ਨੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਘਬਰਾਉਣ ਨਹੀਂ। ਨਾਲ ਹੀ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਤੇ BBMB ਦੀਆਂ ਟੀਮਾਂ ਪੂਰੀ ਤਰ੍ਹਾਂ ਤੋਂ ਸੁਚੇਤ ਹਨ ਤੇ ਹਾਲਾਤ ‘ਤੇ ਲਗਾਤਾਰ ਨਜ਼ਰ ਰੱਖ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਐਮਰਜੈਂਸੀ ਸਥਿਤੀ ਦੀ ਸ਼ੰਕਾ ਨਹੀ ਹੈ।

Comment here

Verified by MonsterInsights