Site icon SMZ NEWS

ਸੁਪਰੀਮ ਕੋਰਟ ‘ਚ ਪਾਈ ਗਈ ਅਨੋਖੀ ਪਟੀਸ਼ਨ-‘ਫਾਂਸੀ ਦੀ ਥਾਂ ਜ਼ਹਿਰ ਦਾ ਟੀਕਾ ਜਾਂ ਗੈਸ ਚੈਂਬਰ ਰਾਹੀਂ ਸਜ਼ਾ ਦੇਣ ਦੀ ਕੀਤੀ ਮੰਗ’

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਇਰ ਕਰਕੇ ਮੌਤ ਦੀ ਸਜ਼ਾ ਦੇ ਤਰੀਕੇ ਨੂੰ ਬਦਲਣ ਦੀ ਅਪੀਲ ਕੀਤੀ ਗਈ ਪਰ ਕੇਂਦਰ ਸਰਕਾਰ ਇਸ ਨੂੰ ਬਦਲਣ ਲਈ ਤਿਆਰ ਨਹੀਂ ਹੈ। ਸੁਣਵਾਈ ਦੌਰਾਨ ਇਹ ਸੁਝਾਅ ਦਿੱਤਾ ਗਿਆ ਸੀ ਕਿ ਦੋਸ਼ੀ ਨੂੰ ਫਾਂਸੀ ਜਾਂ ਜ਼ਹਿਰ ਦਾ ਇੰਜੈਕਸ਼ਨ ਵਿਚੋਂ ਕਿਸੇ ਇਕ ਨੂੰ ਚੁਣਨ ਦਾ ਬਦਲ ਦਿੱਤਾ ਜਾ ਸਕਦਾ ਹੈ। ਹਾਲਾਂਕਿ ਕੇਂਦਰ ਨੇ ਹਲਫਨਾਮਾ ਦਾਇਰ ਕਰਕੇ ਕਿਹਾ ਕਿ ਅਜਿਹਾ ਕਰਨਾ ਵਿਵਹਾਰਕ ਤੌਰ ਤੋਂ ਸੰਭਵ ਨਹੀਂ ਹੈ। ਇਸ ‘ਤੇ ਅਦਾਲਤ ਨੇ ਨਾਰਾਜ਼ਗੀ ਜਤਾਈ ਤੇ ਕਿਹਾ ਕਿ ਕੇਂਦਰ ਸਮੇਂ ਦੇ ਨਾਲ ਵਿਕਸਿਤ ਹੋਣ ਨੂੰ ਤਿਆਰ ਨਹੀਂ ਦਿਖ ਰਿਹਾ ਹੈ।

ਕੇਂਦਰ ਵੱਲੋਂ ਸੀਨੀਅਰ ਵਕੀਲ ਸੋਨੀਆ ਮਾਥੁਰ ਨੇ ਦਲੀਲ ਦਿੱਤੀ ਕਿ ਇਹ ਮਾਮਲਾ ਨੀਤੀਗਤ ਫੈਸਲੇ ਨਾਲ ਜੁੜਿਆ ਹੈ। ਸੁਪਰੀਮ ਕੋਰਟ ਵਿਚ ਬੁੱਧਵਾਰ ਨੂੰ ਇਸ ਪਟੀਸ਼ਨ ‘ਤੇ ਸੁਣਵਾਈ ਦੌਰਾਨ ਜਸਟਿਸ ਸੰਦੀਪ ਮਹਿਤਾ ਤੇ ਜਸਟਿਸ ਵਿਕਰਮ ਨਾਥ ਦੀ ਬੈਂਚ ਨੇ ਕਿਹਾ ਕਿ ਸਮੱਸਿਆ ਇਹ ਹੈ ਕਿ ਸਰਕਾਰ ਬਦਲਣ ਨੂੰ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਪੁਰਾਣੀ ਪ੍ਰਕਿਰਿਆ ਹੈ, ਸਮੇਂ ਦੇ ਨਾਲ ਚੀਜ਼ਾਂ ਬਦਲ ਗਈਆਂ ਹਨ।ਪਟੀਸ਼ਨ ਵਿਚ ਮੰਗ ਕੀਤੀ ਗਈ ਹੈ ਕਿ ਫਾਂਸੀ ਦੀ ਜਗ੍ਹਾ ਮੌਤ ਦੀ ਸਜ਼ਾ ਜ਼ਹਿਰ ਦਾ ਇੰਜੈਕਸ਼ਨ, ਸ਼ੂਟਿੰਗ, ਜਾਂ ਗੈਂਸ ਚੈਂਬਰ ਨਾਲ ਦਿੱਤੀ ਜਾ ਸਕਦੀ ਹੈ। ਇਸ ਤਰੀਕਿਆਂ ਨਾਲ ਮੌਤ ਕੁਝ ਹੀ ਮਿੰਟਾਂ ਵਿਚ ਹੋ ਜਾਂਦੀ ਹੈ। ਇਹ ਜਨਹਿਤ ਪਟੀਸ਼ਨ ਵਕੀਲ ਮਿਸ਼ਰਾ ਮਲਹੋਤਰਾ ਨੇ ਦਾਇਰ ਕੀਤੀ ਹੈ। ਇਸ ਵਿਚ ਫਾਂਸੀ ਨੂੰ ਜ਼ਿਆਦਾ ਦਰਦਨਾਕ ਤੇ ਅਣਮਨੁੱਖੀ ਦੱਸਿਆ ਗਿਆ ਹੈ।

Exit mobile version