ਹੁਸ਼ਿਆਰਪੁਰ ਜ਼ਿਲ੍ਹੇ ਦੀ ਤਹਿਸੀਲ ਗੜਸ਼ੰਕਰ ਦੇ ਪਿੰਡ ਲਹਿਰਾ ਦੇ ਰਹਿਣ ਵਾਲੇ 56 ਸਾਲਾ ਸੁਰਿੰਦਰ ਪਾਲ ਦਾ ਮ੍ਰਿਤਕ ਸਰੀਰ ਅੱਜ ਦੁਬਈ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪੁੱਜਿਆ।ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਮ੍ਰਿਤਕ ਦੇਹ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਸਿੱਧਾ ਉਸ ਦੇ ਘਰ ਭੇਜਿਆ ਗਿਆ।ਟਰੱਸਟ ਦੇ ਬਾਨੀ ਡਾ. ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਸੁਰਿੰਦਰ ਪਾਲ ਪਿਛਲੇ ਕਰੀਬ 10 ਸਾਲਾਂ ਤੋਂ ਪਰਿਵਾਰ ਦੀ ਭਲਾਈ ਲਈ ਦੁਬਈ ਵਿੱਚ ਕੰਮ ਕਰ ਰਿਹਾ ਸੀ ਅਤੇ 6 ਦਸੰਬਰ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।ਉਨ੍ਹਾਂ ਕਿਹਾ ਕਿ ਟਰੱਸਟ ਵੱਲੋਂ ਪੀੜਤ ਪਰਿਵਾਰ ਦੀ ਹਾਲਤ ਦੇਖ ਕੇ ਅਗਲੇ ਸਮੇਂ ਵਿੱਚ ਲੋੜ ਅਨੁਸਾਰ ਮਦਦ ਅਤੇ ਮਹੀਨਾਵਾਰ ਪੈਨਸ਼ਨ ਵੀ ਦਿੱਤੀ ਜਾਵੇਗੀ।ਪਰਿਵਾਰਕ ਮੈਂਬਰਾਂ ਨੇ ਇਸ ਔਖੀ ਘੜੀ ਵਿੱਚ ਮਦਦ ਲਈ ਡਾ. ਐੱਸ.ਪੀ. ਸਿੰਘ ਓਬਰਾਏ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦਾ ਧੰਨਵਾਦ ਕੀਤਾ।ਪਰਿਵਾਰ ਮੁਤਾਬਿਕ ਸੁਰਿੰਦਰ ਪਾਲ ਦੀ ਮ੍ਰਿਤਕ ਦੇਹ ਭਾਰਤ ਭੇਜਣ ਦੀ ਜ਼ਿੰਮੇਵਾਰੀ ਉਸ ਦੀ ਕੰਮ ਵਾਲੀ ਕੰਪਨੀ ਵੱਲੋਂ ਨਿਭਾਈ ਜਾ ਰਹੀ ਹੈ ਪਰ ਉਨ੍ਹਾਂ ਨੂੰ ਹਵਾਈ ਅੱਡਾ ਅੰਮ੍ਰਿਤਸਰ ਤੋਂ ਮ੍ਰਿਤਕ ਦੇਹ ਘਰ ਤੱਕ ਲੈ ਕੇ ਜਾਣ ਲਈ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਦੀ ਜ਼ਰੂਰਤ ਹੈ। ਸੋ ਅੱਜ ਅੰਮ੍ਰਿਤਸਰ ਹਵਾਈ ਅੱਡੇ ਤੋਂ ਮ੍ਰਿਤਕ ਸਰੀਰ ਪੀੜ੍ਹਤ ਪਰਿਵਾਰ ਦੀ ਹਾਜ਼ਰੀ ‘ਚ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਵੱਲੋਂ ਪ੍ਰਾਪਤ ਕਰਕੇ ਟਰੱਸਟ ਦੀ ‘ਮੁਫ਼ਤ ਐਂਬੂਲੈਂਸ ਸੇਵਾ’ ਰਾਹੀਂ ਉਸ ਦੇ ਘਰ ਤੱਕ ਭੇਜਿਆ ਗਿਆ ਹੈ।
ਦੁਬਈ ਤੋਂ 56 ਸਾਲਾ ਸੁਰਿੰਦਰ ਪਾਲ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ , ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਹੋਈ ਸੀ ਮੌਤ
December 18, 20250

Related Articles
September 26, 20250
Sonalika Group ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 4.5 ਕਰੋੜ ਦੀ ਮਦਦ,ਮਿਸ਼ਨ ਚੜ੍ਹਦੀ ਕਲਾ ਤਹਿਤ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਵਿੱਚ 50 ਲੱਖ ਦਿੱਤੇ: ਕੈਬਨਿਟ ਮੰਤਰੀ ਸੰਜੀਵ ਅਰੋੜਾ
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸੋਨਾਲੀਕਾ ਲੀਡਿੰਗ ਐਗਰੀ ਐਵੋਲੂਸ਼ਨ ਫਰਮ ਵੱਲੋਂ ਪਹਿਲਾਂ ਹੀ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਲਗਭਗ 4.5 ਕਰੋੜ ਰੁਪਏ ਦਾ ਯੋਗਦਾਨ ਪਾ ਗਿਆ ਹੈ। ਇਸ ਤੋਂ ਇਲਾਵਾ ਹੜ੍ਹਾਂ ਦੀ ਮਾਰੇ ਹੇਠ ਆਏ
Read More
April 22, 20230
अफगानिस्तान: तालिबान ने महिलाओं के ईद समारोह में भाग लेने पर प्रतिबंध लगा दिया है
एक ओर जहां भारत समेत अन्य देशों में ईद मनाई जा रही है, वहीं अफगानिस्तान ने कुछ राज्यों में महिलाओं को इस जश्न से दूर रहने का आदेश दिया है. तालिबान ने अफगानिस्तान के दो प्रांतों में महिलाओं के ईद समारो
Read More
May 4, 20220
2024 ‘ਚ ਕੇਂਦਰ ‘ਚ ਸਥਿਰ ਤੇ ਮਜ਼ਬੂਤ ਸਰਕਾਰ ਦੀ ਲੋੜ, BJP-ਪੀ.ਐੱਲ.ਸੀ. ਮਿਲ ਕੇ MC ਚੋਣਾਂ ਲੜਨਗੇ : ਕੈਪਟਨ
ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ 2024 ਦੀਆਂ ਆਮ ਚੋਣਾਂ ਦੇਸ਼ ਲਈ ਅਹਿਮ ਹਨ ਕਿਉਂਕਿ ਇੱਥੇ ਸਥਿਰ ਅਤੇ ਮਜ਼ਬੂਤ ਸਰਕਾਰ ਦੀ ਲੋੜ ਹੈ। ਕੈਪਟਨ ਅਮਰਿੰਦਰ ਪਿਛਲੀਆਂ ਵਿਧਾਨ ਸਭਾ ਚੋਣਾਂ
Read More

Comment here