ਹੁਸ਼ਿਆਰਪੁਰ ਜ਼ਿਲ੍ਹੇ ਦੀ ਤਹਿਸੀਲ ਗੜਸ਼ੰਕਰ ਦੇ ਪਿੰਡ ਲਹਿਰਾ ਦੇ ਰਹਿਣ ਵਾਲੇ 56 ਸਾਲਾ ਸੁਰਿੰਦਰ ਪਾਲ ਦਾ ਮ੍ਰਿਤਕ ਸਰੀਰ ਅੱਜ ਦੁਬਈ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪੁੱਜਿਆ।ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਮ੍ਰਿਤਕ ਦੇਹ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਸਿੱਧਾ ਉਸ ਦੇ ਘਰ ਭੇਜਿਆ ਗਿਆ।ਟਰੱਸਟ ਦੇ ਬਾਨੀ ਡਾ. ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਸੁਰਿੰਦਰ ਪਾਲ ਪਿਛਲੇ ਕਰੀਬ 10 ਸਾਲਾਂ ਤੋਂ ਪਰਿਵਾਰ ਦੀ ਭਲਾਈ ਲਈ ਦੁਬਈ ਵਿੱਚ ਕੰਮ ਕਰ ਰਿਹਾ ਸੀ ਅਤੇ 6 ਦਸੰਬਰ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।ਉਨ੍ਹਾਂ ਕਿਹਾ ਕਿ ਟਰੱਸਟ ਵੱਲੋਂ ਪੀੜਤ ਪਰਿਵਾਰ ਦੀ ਹਾਲਤ ਦੇਖ ਕੇ ਅਗਲੇ ਸਮੇਂ ਵਿੱਚ ਲੋੜ ਅਨੁਸਾਰ ਮਦਦ ਅਤੇ ਮਹੀਨਾਵਾਰ ਪੈਨਸ਼ਨ ਵੀ ਦਿੱਤੀ ਜਾਵੇਗੀ।ਪਰਿਵਾਰਕ ਮੈਂਬਰਾਂ ਨੇ ਇਸ ਔਖੀ ਘੜੀ ਵਿੱਚ ਮਦਦ ਲਈ ਡਾ. ਐੱਸ.ਪੀ. ਸਿੰਘ ਓਬਰਾਏ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦਾ ਧੰਨਵਾਦ ਕੀਤਾ।ਪਰਿਵਾਰ ਮੁਤਾਬਿਕ ਸੁਰਿੰਦਰ ਪਾਲ ਦੀ ਮ੍ਰਿਤਕ ਦੇਹ ਭਾਰਤ ਭੇਜਣ ਦੀ ਜ਼ਿੰਮੇਵਾਰੀ ਉਸ ਦੀ ਕੰਮ ਵਾਲੀ ਕੰਪਨੀ ਵੱਲੋਂ ਨਿਭਾਈ ਜਾ ਰਹੀ ਹੈ ਪਰ ਉਨ੍ਹਾਂ ਨੂੰ ਹਵਾਈ ਅੱਡਾ ਅੰਮ੍ਰਿਤਸਰ ਤੋਂ ਮ੍ਰਿਤਕ ਦੇਹ ਘਰ ਤੱਕ ਲੈ ਕੇ ਜਾਣ ਲਈ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਦੀ ਜ਼ਰੂਰਤ ਹੈ। ਸੋ ਅੱਜ ਅੰਮ੍ਰਿਤਸਰ ਹਵਾਈ ਅੱਡੇ ਤੋਂ ਮ੍ਰਿਤਕ ਸਰੀਰ ਪੀੜ੍ਹਤ ਪਰਿਵਾਰ ਦੀ ਹਾਜ਼ਰੀ ‘ਚ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਵੱਲੋਂ ਪ੍ਰਾਪਤ ਕਰਕੇ ਟਰੱਸਟ ਦੀ ‘ਮੁਫ਼ਤ ਐਂਬੂਲੈਂਸ ਸੇਵਾ’ ਰਾਹੀਂ ਉਸ ਦੇ ਘਰ ਤੱਕ ਭੇਜਿਆ ਗਿਆ ਹੈ।
ਦੁਬਈ ਤੋਂ 56 ਸਾਲਾ ਸੁਰਿੰਦਰ ਪਾਲ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ , ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਹੋਈ ਸੀ ਮੌਤ
December 18, 20250

Related Articles
January 30, 20250
ਭਿਆਨਕ ਸੜਕੀ ਹਾਦਸੇ ਦੀ ਖ਼ਬਰ,3 ਲੋਕਾਂ ਦੀ ਹੋਈ ਮੌਤ,ਬੇਕਾਬੂ ਟਰਾਲਾ ਬਣਿਆ ਕਾਲ
ਪਟਿਆਲਾ ਦੇ ਅਰਬਨ ਇਸਟੇਂਟ ਫੇਸ 3 ਦੇ ਵਿੱਚ ਦਿਨ ਚੜਦਿਆਂ ਸਾਰ ਹੀ ਵੱਡਾ ਹਾਦਸਾ ਵਾਪਰ ਗਿਆ ਹੈ ਜਿਸ ਹਾਦਸੇ ਦੇ ਵਿੱਚ ਹੁਣ ਤੱਕ ਇਹ ਰਿਸ਼ਕਾ ਦੇ ਵਿੱਚ ਸਵਾਰ 3 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 2 ਦੇ ਕਰੀਬ ਲੋਕ ਜ਼ਖਮੀ ਦੱਸੇ ਜਾ ਰਹੇ ਨੇ ਜਿਨਾਂ ਨ
Read More
December 1, 20210
Number Of Farmer Suicides Fell To 5,579 In 2020: Agriculture Minister
The number of farmers who committed suicide dropped to 5,579 in 2020 as compared to 5,957 in the previous year, Agriculture Minister Narendra Singh Tomar informed Parliament on Tuesday, citing the lat
Read More
February 22, 20250
ਅੰਮ੍ਰਿਤਸਰ ਭਾਜਪਾ ਦਫਤਰ ਵਿੱਚ ਦਿੱਲੀ ਮੰਤਰੀ ਮਨਜਿੰਦਰ ਸਿੰਘ ਸਿਰਸਾ ਵੱਲੋਂ ਕੀਤੀ ਗਈ ਪ੍ਰੈਸ ਕਾਨਫਰੰਸ
ਦਿੱਲੀ ਚ ਭਾਜਪਾ ਨੂੰ ਮਿਲੀ ਵੱਡੀ ਜਿੱਤ ਤੋਂ ਬਾਅਦ ਭਾਜਪਾ ਵੱਲੋਂ ਆਪਣੀ ਸਰਕਾਰ ਬਣਾਈ ਗਈ ਹੈ ਤੇ ਪਹਿਲੇ ਛੇ ਮੰਤਰੀਆਂ ਦੇ ਵਿੱਚ ਮਨਜਿੰਦਰ ਸਿੰਘ ਸਿਰਸਾ ਨੂੰ ਵੀ ਕੈਬਨਟ ਚ ਅਹੁਦਾ ਦਿੱਤਾ ਗਿਆ ਜਿਸ ਤੋਂ ਬਾਅਦ ਅੱਜ ਉਹ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜ
Read More

Comment here