Site icon SMZ NEWS

ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸ, ਕਈ ਵਾਹਨ ਆਪਸ ’ਚ ਟਕਰਾਏ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਪੰਜਾਬ ਦੇ ਕਈ ਸ਼ਹਿਰਾਂ ਵਿੱਚ ਅੱਜ ਸੰਘਣੀ ਧੁੰਦ ਦੇਖਣ ਨੂੰ ਮਿਲ ਰਹੀ ਹੈ। ਧੁੰਦ ਇੰਨੀ ਵੱਧ ਗਈ ਹੈ ਕਿ ਕਈ ਥਾਵਾਂ ’ਤੇ ਵਿਜੀਬਿਲਟੀ ਲਗਭਗ ਜ਼ੀਰੋ ਰਹੀ। ਇਸ ਕਾਰਨ ਸੜਕਾਂ ’ਤੇ ਆਵਾਜਾਈ ਕਰਨ ਵਾਲੇ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਧੁੰਦ ਦੇ ਚੱਲਦੇ ਕੁਝ ਥਾਵਾਂ ’ਤੇ ਹਾਦਸਿਆਂ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ। ਜਲੰਧਰ–ਜੰਮੂ ਨੈਸ਼ਨਲ ਹਾਈਵੇ ’ਤੇ ਪਿੰਡ ਕਾਲਾ ਬੱਕਰਾ ਨੇੜੇ ਸੰਘਣੀ ਧੁੰਦ ਕਾਰਨ ਕਈ ਵਾਹਨ ਆਪਸ ਵਿੱਚ ਟਕਰਾ ਗਏ। ਜਾਣਕਾਰੀ ਮੁਤਾਬਕ ਇੱਕ ਅਣਪਛਾਤਾ ਟਰੱਕ ਅੱਗੇ ਜਾ ਰਿਹਾ ਸੀ, ਜਿਸ ਨਾਲ ਪਿੱਛੋਂ ਆ ਰਹੇ ਟਿੱਪਰ ਦੀ ਟੱਕਰ ਹੋ ਗਈ। ਇਸ ਤੋਂ ਬਾਅਦ ਕਈ ਹੋਰ ਗੱਡੀਆਂ ਵੀ ਇਕ-ਦੂਜੇ ਨਾਲ ਟਕਰਾ ਗਈਆਂ।ਹਾਦਸੇ ਵਿੱਚ ਵਾਹਨਾਂ ਨੂੰ ਕਾਫੀ ਨੁਕਸਾਨ ਪਹੁੰਚਿਆ, ਪਰ ਗਣੀਮਤ ਇਹ ਰਹੀ ਕਿ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਮੌਕੇ ’ਤੇ ਸੜਕ ਸੁਰੱਖਿਆ ਫੋਰਸ ਨੇ ਤੁਰੰਤ ਪਹੁੰਚ ਕੇ ਟ੍ਰੈਫਿਕ ਨੂੰ ਸਾਈਡ ’ਤੇ ਕਰਵਾਇਆ ਅਤੇ ਹਾਈਵੇ ਨੂੰ ਦੁਬਾਰਾ ਚਾਲੂ ਕਰਵਾਇਆ। ਜ਼ਖ਼ਮੀ ਹੋਏ ਲੋਕਾਂ ਨੂੰ ਮੁੱਢਲੀ ਸਹਾਇਤਾ ਵੀ ਦਿੱਤੀ ਗਈ। ਪਿਛਲੇ ਕੱਲ ਤੋਂ ਲਗਾਤਾਰ ਪੈ ਰਹੀ ਧੁੰਦ ਕਾਰਨ ਵੱਡੇ ਹਾਦਸਿਆਂ ਦਾ ਖ਼ਤਰਾ ਬਣਿਆ ਹੋਇਆ ਹੈ। ਅੱਜ ਵੀ ਜਲੰਧਰ ਜ਼ਿਲ੍ਹਾ ਧੁੰਦ ਦੀ ਚਿੱਟੀ ਚਾਦਰ ਵਿੱਚ ਲਿਪਟਿਆ ਹੋਇਆ ਹੈ। ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਧੁੰਦ ਵਿੱਚ ਸਫ਼ਰ ਕਰਦੇ ਸਮੇਂ ਪੂਰੀ ਸਾਵਧਾਨੀ ਵਰਤਣ ਅਤੇ ਗੱਡੀ ਹੌਲੀ ਚਲਾਉਣ।

Exit mobile version