ਹੁਸ਼ਿਆਰਪੁਰ ਜ਼ਿਲ੍ਹੇ ਦੀ ਤਹਿਸੀਲ ਗੜਸ਼ੰਕਰ ਦੇ ਪਿੰਡ ਲਹਿਰਾ ਦੇ ਰਹਿਣ ਵਾਲੇ 56 ਸਾਲਾ ਸੁਰਿੰਦਰ ਪਾਲ ਦਾ ਮ੍ਰਿਤਕ ਸਰੀਰ ਅੱਜ ਦੁਬਈ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪੁੱਜਿਆ।ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਮ੍ਰਿਤਕ ਦੇਹ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਸਿੱਧਾ ਉਸ ਦੇ ਘਰ ਭੇਜਿਆ ਗਿਆ।ਟਰੱਸਟ ਦੇ ਬਾਨੀ ਡਾ. ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਸੁਰਿੰਦਰ ਪਾਲ ਪਿਛਲੇ ਕਰੀਬ 10 ਸਾਲਾਂ ਤੋਂ ਪਰਿਵਾਰ ਦੀ ਭਲਾਈ ਲਈ ਦੁਬਈ ਵਿੱਚ ਕੰਮ ਕਰ ਰਿਹਾ ਸੀ ਅਤੇ 6 ਦਸੰਬਰ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।ਉਨ੍ਹਾਂ ਕਿਹਾ ਕਿ ਟਰੱਸਟ ਵੱਲੋਂ ਪੀੜਤ ਪਰਿਵਾਰ ਦੀ ਹਾਲਤ ਦੇਖ ਕੇ ਅਗਲੇ ਸਮੇਂ ਵਿੱਚ ਲੋੜ ਅਨੁਸਾਰ ਮਦਦ ਅਤੇ ਮਹੀਨਾਵਾਰ ਪੈਨਸ਼ਨ ਵੀ ਦਿੱਤੀ ਜਾਵੇਗੀ।ਪਰਿਵਾਰਕ ਮੈਂਬਰਾਂ ਨੇ ਇਸ ਔਖੀ ਘੜੀ ਵਿੱਚ ਮਦਦ ਲਈ ਡਾ. ਐੱਸ.ਪੀ. ਸਿੰਘ ਓਬਰਾਏ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦਾ ਧੰਨਵਾਦ ਕੀਤਾ।ਪਰਿਵਾਰ ਮੁਤਾਬਿਕ ਸੁਰਿੰਦਰ ਪਾਲ ਦੀ ਮ੍ਰਿਤਕ ਦੇਹ ਭਾਰਤ ਭੇਜਣ ਦੀ ਜ਼ਿੰਮੇਵਾਰੀ ਉਸ ਦੀ ਕੰਮ ਵਾਲੀ ਕੰਪਨੀ ਵੱਲੋਂ ਨਿਭਾਈ ਜਾ ਰਹੀ ਹੈ ਪਰ ਉਨ੍ਹਾਂ ਨੂੰ ਹਵਾਈ ਅੱਡਾ ਅੰਮ੍ਰਿਤਸਰ ਤੋਂ ਮ੍ਰਿਤਕ ਦੇਹ ਘਰ ਤੱਕ ਲੈ ਕੇ ਜਾਣ ਲਈ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਦੀ ਜ਼ਰੂਰਤ ਹੈ। ਸੋ ਅੱਜ ਅੰਮ੍ਰਿਤਸਰ ਹਵਾਈ ਅੱਡੇ ਤੋਂ ਮ੍ਰਿਤਕ ਸਰੀਰ ਪੀੜ੍ਹਤ ਪਰਿਵਾਰ ਦੀ ਹਾਜ਼ਰੀ ‘ਚ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਵੱਲੋਂ ਪ੍ਰਾਪਤ ਕਰਕੇ ਟਰੱਸਟ ਦੀ ‘ਮੁਫ਼ਤ ਐਂਬੂਲੈਂਸ ਸੇਵਾ’ ਰਾਹੀਂ ਉਸ ਦੇ ਘਰ ਤੱਕ ਭੇਜਿਆ ਗਿਆ ਹੈ।
ਦੁਬਈ ਤੋਂ 56 ਸਾਲਾ ਸੁਰਿੰਦਰ ਪਾਲ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ , ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਹੋਈ ਸੀ ਮੌਤ
December 18, 20250

Related Articles
May 18, 20220
ਵਿਜੇ ਦੇਵ ਚੰਡੀਗੜ੍ਹ ਦੇ ਨਵੇਂ ਚੋਣ ਕਮਿਸ਼ਨਰ ਨਿਯੁਕਤ, ਰਾਜਪਾਲ ਦੀ ਮੌਜੂਦਗੀ ‘ਚ ਸੰਭਾਲਿਆ ਅਹੁਦਾ
ਚੰਡੀਗੜ੍ਹ ਨੂੰ ਨਵਾਂ ਚੋਣ ਕਮਿਸ਼ਨਰ ਮਿਲ ਗਿਆ ਹੈ। ਸੇਵਾਮੁਕਤ ਆਈਏਐੱਸ ਵਿਜੇ ਦੇਵ ਹੁਣ ਚੰਡੀਗੜ੍ਹ ਦੇ ਨਵੇਂ ਚੋਣ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਉਣਗੇ ਅਤੇ ਉਨ੍ਹਾਂ ਨੇ ਅੱਜ ਰਾਜ ਭਵਨ ਵਿਖੇ ਰਾਜਪਾਲ ਬੀ. ਐੱਲ ਪੁਰੋਹਿਤ ਦੀ ਮੌਜੂਦਗੀ ਵਿਚ ਆਪਣੇ ਅਹੁਦੇ
Read More
July 4, 20240
ਕਾਰ ਚਲਾਉਂਦੇ ਸਮੇਂ ਆ ਗਿਆ ਨੀਂਦਾਂ ਦਾ ਝੌਂਕਾ ,,, ਗੱਡੀ ਬੇਕਾਬੂ ਹੋ ਝੋਨੇ ਦੇ ਖੇਤਾਂ ਵਿੱਚ ਜਾ ਦਰਖਤ ਨਾਲ ਟਕਰਾਈ ||
ਅੱਜ ਉਸ ਸਮੇਂ ਵੱਡਾ ਹਾਦਸਾ ਹੋਨੋ ਟਲ ਗਿਆ ਜਦ ਰਿਟਾਇਰਡ ਬਿਜਲੀ ਬੋਰਡ ਦੇ ਕਰਮਚਾਰੀ ਚਨਨ ਸਿੰਘ ਨਿਵਾਸੀ ਪਿੰਡ ਜੋਗਰ ਆਪਣੀ ਪਤਨੀ ਨਾਲ ਕਾਰ ਤੇ ਸਵਾਰ ਹੋ ਕੇ ਗੁਰਦਾਸਪੁਰ ਸ਼ਹਿਰ ਪਤਨੀ ਨੂੰ ਕਿਸੇ ਡਾਕਟਰ ਕੋਲ ਦਵਾਈ ਲੈਣ ਲਈ ਜਾ ਰਿਹਾ ਸੀ ਤਾਂ ਉਹ ਪਿੰਡ
Read More
September 6, 20220
ਪੰਜਾਬ ਦੇ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ‘ਚ ਹੋਇਆ ਸੁਧਾਰ, 2 ਦਿਨ ਤੋਂ PGI ‘ਚ ਹਨ ਭਰਤੀ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ਸਥਿਰ ਬਣੀ ਹੋਈ ਹੈ। ਉਹ 2 ਦਿਨ ਤੋਂ PGIMER ਦੇ ਐਡਵਾਂਸ ਕਾਰਡਿਅਕ ਸੈਂਟਰ ‘ਚ ਭਰਤੀ ਹਨ ਜਿਥੇ ਡਾਕਟਰਾਂ ਦੀ ਸਪੈਸ਼ਲ ਟੀਮ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਵਿਚ ਜੁਟੀ ਹੋਈ ਹੈ। ਪੀਜੀਆਈ ਵ
Read More

Comment here