Site icon SMZ NEWS

ਪੰਜਾਬ ‘ਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ! ਸਕੂਲ ਤੇ ਦਫਤਰ ਰਹਿਣਗੇ ਬੰਦ

ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਮਹਾਰਾਜ ਜੀ ਦੇ 490ਵੇਂ ਪ੍ਰਕਾਸ਼ ਉਤਸਵ ਮੌਕੇ 7 ਅਪ੍ਰੈਲ ਨੂੰ ਪਠਾਨਕੋਟ ਸ਼ਹਿਰ ਵਿੱਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ। ਇਹ ਸ਼ੋਭਾ ਯਾਤਰਾ ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਮਹਾਸ਼ਾ ਸੇਵਾ ਸਮਿਤੀ ਪਠਾਨਕੋਟ ਵੱਲੋਂ ਆਯੋਜਿਤ ਕੀਤੀ ਜਾ ਰਹੀ ਹੈ।ਇਸ ਸਬੰਧੀ ਡਿਪਟੀ ਕਮਿਸ਼ਨਰ ਡਾ. ਪਲਵੀ ਵੱਲੋਂ ਜਾਰੀ ਹੁਕਮਾਂ ਅਨੁਸਾਰ, ਸ਼ਹਿਰ ਵਿੱਚ ਟਰੈਫਿਕ ਪ੍ਰਬੰਧਾਂ ਵਿੱਚ ਮਹੱਤਵਪੂਰਨ ਤਬਦੀਲੀਆਂ ਕੀਤੀਆਂ ਜਾਣਗੀਆਂ। ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਪਹਿਲ ਦੇਂਦਿਆਂ, ਜ਼ਿਲ੍ਹਾ ਪਠਾਨਕੋਟ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ 7 ਅਪ੍ਰੈਲ 2026 ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਇਸ ਦੇ ਨਾਲ ਹੀ 8 ਅਪ੍ਰੈਲ 2026 ਨੂੰ ਪੂਰੇ ਪੰਜਾਬ ਵਿੱਚ ਸਰਕਾਰੀ ਛੁੱਟੀ ਰਹੇਗੀ।

Exit mobile version