ਕਪੂਰਥਲਾ ਦੇ ਸੁਲਤਾਨਪੁਰ ਲੋਧੀ ‘ਚ ਨਸ਼ੇ ਨੇ ਇੱਕ ਪਰਿਵਾਰ ਨੂੰ ਤਬਾਹ ਕਰ ਦਿੱਤਾ ਹੈ। ਜੋਗਿੰਦਰ ਪਾਲ ਸਿੰਘ ਤੇ ਮਨਜੀਤ ਕੌਰ ਦੇ ਚਾਰ ਪੁੱਤਰ ਨਸ਼ੇ ਦੀ ਲਤ ਕਾਰਨ ਮਰ ਚੁੱਕੇ ਹਨ, ਜਦਕਿ ਪੰਜਵਾਂ ਪੁੱਤਰ ਸੋਨੂੰ ਗੰਭੀਰ ਹਾਲਤ ‘ਚ ਅੰਮ੍ਰਿਤਸਰ ਮੈਡੀਕਲ ਕਾਲਜ ‘ਚ ਦਾਖਲ ਹੈ।ਪਰਿਵਾਰ ਅਤੇ ਇਲਾਕੇ ਦੇ ਲੋਕਾਂ ‘ਚ ਭਾਰੀ ਗੁੱਸਾ ਹੈ। ਲੋਕਾਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਸਾਲਾਂ ‘ਚ ਕਰੀਬ 20 ਨੌਜਵਾਨ ਨਸ਼ੇ ਕਾਰਨ ਮਰ ਚੁੱਕੇ ਹਨ ਅਤੇ ਨਸ਼ਾ ਖੁੱਲ੍ਹੇਆਮ ਵਿਕ ਰਿਹਾ ਹੈ।ਪ੍ਰਦਰਸ਼ਨ ਦੌਰਾਨ ਮਾਂ ਨੇ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਆਪਣੇ ਆਖਰੀ ਪੁੱਤਰ ਨੂੰ ਬਚਾਉਣ ਦੀ ਅਪੀਲ ਕੀਤੀ।
