NewsPunjab news

ਪੰਜਾਬ ਵਿਚ ਅੱਜ ਫਿਰ ਪਵੇਗਾ ਮੀਂਹ, ਕਈ ਥਾਈਂ ਤੂਫ਼ਾਨ ਤੇ ਗੜੇਮਾਰੀ ਦੀ ਸੰਭਾਵਨਾ

ਅੱਜ ਪੰਜਾਬ ਅਤੇ ਚੰਡੀਗੜ੍ਹ ਦੇ ਕੁਝ ਹਿੱਸਿਆਂ ‘ਚ ਤੂਫ਼ਾਨ ਅਤੇ ਗੜੇਮਾਰੀ ਹੋ ਸਕਦੀ ਹੈ। ਹਵਾਵਾਂ ਦੀ ਰਫ਼ਤਾਰ 40-50 ਕਿਲੋਮੀਟਰ ਪ੍ਰਤੀ ਘੰਟਾ ਤੱਕ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ ਲਈ ਯੈਲੋ ਅਲਰਟ ਜਾਰੀ ਕੀਤਾ ਹੈ ਅਤੇ ਅਗਲੇ ਦੋ ਦਿਨਾਂ ਲਈ ਆਰੇਂਜ ਅਲਰਟ ਦਿਤਾ ਗਿਆ ਹੈ।ਪਿਛਲੇ 24 ਘੰਟਿਆਂ ਵਿੱਚ ਤਾਪਮਾਨ 1.6 ਡਿਗਰੀ ਵਧਣ ਕਾਰਨ ਹੁਣ ਇਹ ਆਮ ਤਾਪਮਾਨ ਦੇ ਨੇੜੇ ਪਹੁੰਚ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ‘ਚ 33.4°C ਰਿਕਾਰਡ ਕੀਤਾ ਗਿਆ।ਅੱਜ ਸੂਬੇ ਦੇ 20 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ। 14 ਜ਼ਿਲ੍ਹਿਆਂ ਵਿੱਚ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ, ਜਦਕਿ 6 ਜ਼ਿਲ੍ਹਿਆਂ ਵਿੱਚ ਤੂਫ਼ਾਨ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਵਿੱਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ 30-40 ਕਿਮੀ/ਘੰਟਾ ਤੱਕ ਬਿਜਲੀ ਗਰਜਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਮੁਤਾਬਕ, ਪੱਛਮੀ ਗੜਬੜ (WD) ਪਾਕਿਸਤਾਨ ਅਤੇ ਪੰਜਾਬ ਦੇ ਨੇੜੇ ਸਰਗਰਮ ਹੈ, ਜਿਸ ਕਾਰਨ ਅਸਮਾਨ ‘ਚ ਬਦਲਾਅ ਆ ਰਿਹਾ ਹੈ। ਇਹ ਤਰਫ਼ ਹੁਣ ਪੱਛਮੀ ਉੱਤਰ ਪ੍ਰਦੇਸ਼ ਵੱਲ ਵਧ ਰਿਹਾ ਹੈ।ਇੱਕ ਹੋਰ ਨਵਾਂ ਪੱਛਮੀ ਗੜਬੜ 7 ਅਪ੍ਰੈਲ ਤੋਂ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰੇਗਾ, ਜਿਸ ਨਾਲ ਮੌਸਮ ਵਿੱਚ ਫਿਰ ਬਦਲਾਅ ਆ ਸਕਦਾ ਹੈ।ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਅਨੁਸਾਰ, ਅੱਜ ਕੁਝ ਹਿੱਸਿਆਂ ਵਿੱਚ 30-40 ਕਿਮੀ/ਘੰਟਾ ਦੀ ਰਫ਼ਤਾਰ ਨਾਲ ਹਵਾ ਅਤੇ ਤੂਫ਼ਾਨ ਹੋ ਸਕਦਾ ਹੈ। 7 ਅਤੇ 8 ਅਪ੍ਰੈਲ ਨੂੰ ਕੁਝ ਥਾਵਾਂ ‘ਚ ਗੜੇਮਾਰੀ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਸੰਭਾਵਿਤ ਹੈ। ਅਗਲੇ 48 ਘੰਟਿਆਂ ਵਿੱਚ ਤਾਪਮਾਨ 3-4 ਡਿਗਰੀ ਵੱਧ ਸਕਦਾ ਹੈ ਅਤੇ ਫਿਰ 3-4 ਡਿਗਰੀ ਘਟਣ ਦੀ ਉਮੀਦ ਹੈ।

Comment here

Verified by MonsterInsights