Site icon SMZ NEWS

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦਾ ਕਰਨੈਲ ਸਿੰਘ ਪੀਰ ਮੁਹੰਮਦ ਨੇ ਕੀਤਾ ਸਵਾਗਤ

ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰ ਮੁਹੰਮਦ ਨੇ ਸੁਆਗਤ ਕੀਤਾ ਹੈ। ਉਨ੍ਹਾਂ ਇਸਨੂੰ ਸਿੱਖ ਸੰਗਤ ਦੀਆਂ ਭਾਵਨਾਵਾਂ ਦੀ ਜਿੱਤ ਦੱਸਿਆ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਲਈ ‘ਜਾਗਤ ਜੋਤ’ ਗੁਰੂ ਹਨ ਅਤੇ ਬੇਅਦਬੀ ਮਾਮਲਿਆਂ ‘ਚ ਹੁਣ ਸਖ਼ਤ ਕਾਰਵਾਈ ਹੋਵੇਗੀ। ਨਵੇਂ ਕਾਨੂੰਨ ਅਧੀਨ ਦੋਸ਼ੀਆਂ ਦੇ ਨਾਲ ਨਾਲ ਉਨ੍ਹਾਂ ਦੇ ਪਰਿਵਾਰ ਨੂੰ ਵੀ ਜ਼ਿੰਮੇਵਾਰ ਠਹਿਰਾਇਆ ਜਾ ਸਕਦਾ ਹੈ।ਪੀਰ ਮੁਹੰਮਦ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਗਲਤ ਸ਼ਬਦਾਵਲੀ ਵਰਤਣਾ ਵੀ ਹੁਣ ਬੇਅਦਬੀ ਮੰਨਿਆ ਜਾਵੇਗਾ ਅਤੇ ਦੋਸ਼ੀਆਂ ਖ਼ਿਲਾਫ਼ ਕੜੀ ਕਾਰਵਾਈ ਹੋਵੇਗੀ।ਪੀਰ ਮੁਹੰਮਦ ਨੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਇਸ ਬਿੱਲ ਦੀ ਕੀਤੀ ਗਈ ਸ਼ਲਾਘਾ ਦਾ ਸਮਰਥਨ ਕਰਦਿਆਂ ਕਿਹਾ ਕਿ ਜਦੋਂ ਗੁਰੂ ਸਾਹਿਬ ਦੇ ਸਤਿਕਾਰ ਦੀ ਗੱਲ ਆਉਂਦੀ ਹੈ, ਤਾਂ ਸਾਰੀਆਂ ਸਿਆਸੀ ਪਾਰਟੀਆਂ ਅਤੇ ਜਥੇਬੰਦੀਆਂ ਨੂੰ ਇੱਕਜੁੱਟ ਹੋਣਾ ਚਾਹੀਦਾ ਹੈ। ਉਨ੍ਹਾਂ ਉਮੀਦ ਜਤਾਈ ਕਿ ਇਹ ਸਖ਼ਤ ਕਾਨੂੰਨ ਪੰਜਾਬ ਵਿੱਚ ਮੁੜ ਕਦੇ ਵੀ ਬੇਅਦਬੀ ਵਰਗੀ ਘਿਨਾਉਣੀ ਘਟਨਾ ਨਹੀਂ ਹੋਣ ਦੇਵੇਗਾ।

Exit mobile version