Site icon SMZ NEWS

ਰਾਘਵ ਚੱਢਾ ਨੇ ਘੁੰਮਾ ਦਿੱਤੀ Game ! ਪੰਜਾਬ ਦੀ ਸਿਆਸਤ ‘ਚ ਬਹੁਤ ਹੀ ਵੱਡਾ ਭੂਚਾਲ, 7 MPs ਹੋ ਰਹੇ BJP ‘ਚ ਸ਼ਾਮਿਲ !

ਪੰਜਾਬ ਦੀ ਸਿਆਸਤ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਭਾਜਪਾ ਵਿਚ ਸ਼ਾਮਲ ਹੋਣਗੇ। ਉਨ੍ਹਾਂ ਦੇ ਨਾਲ ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਵੀ ਸਨ। ਚੱਢਾ ਨੇ ਕਿਹਾ ਕਿ ਪਾਰਟੀ ਦੇ ਦੋ-ਤਿਹਾਈ ਸੰਸਦ ਮੈਂਬਰ ਉਨ੍ਹਾਂ ਨਾਲ ਸ਼ਾਮਲ ਹੋਣਗੇ। ਦੱਸ ਦੇਈਏ ਕਿ ਮਿੱਤਲ ਦੇ ਘਰ 15 ਅਪ੍ਰੈਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਛਾਪਾ ਮਾਰਿਆ ਸੀ। ਉਨ੍ਹਾਂ ਕਿਹਾ ਕਿ ਕ੍ਰਿਕਟਰ ਹਰਭਜਨ ਸਿੰਘ ਅਤੇ ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਸਵਾਤੀ ਮਾਲੀਵਾਲ ਵੀ ਉਨ੍ਹਾਂ ਦੇ ਨਾਲ ਹਨ। ਦੋਵੇਂ ‘ਆਪ’ ਦੇ ਰਾਜ ਸਭਾ ਮੈਂਬਰ ਹਨ। ਅਗਲੇ ਸਾਲ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।ਚੱਢਾ ਨੇ ਕਿਹਾ, “ਪਿਛਲੇ ਕੁਝ ਸਾਲਾਂ ਤੋਂ, ਮੈਨੂੰ ਲੱਗਦਾ ਹੈ ਕਿ ਮੈਂ ਗਲਤ ਪਾਰਟੀ ਵਿੱਚ ਸਹੀ ਬੰਦਾ ਹਾਂ। ਅਸੀਂ ਸੰਵਿਧਾਨਕ ਪ੍ਰਬੰਧਾਂ ਦੀ ਵਰਤੋਂ ਕਰਕੇ ਭਾਜਪਾ ਵਿੱਚ ਰਲੇਵਾਂ ਕਰਨ ਦਾ ਫੈਸਲਾ ਕੀਤਾ ਹੈ।”ਰਾਘਵ ਚੱਢਾ ਨੇ ਕਿਹਾ, “ਆਪ ਦੇ ਰਾਜ ਸਭਾ ਵਿੱਚ 10 ਸੰਸਦ ਮੈਂਬਰ ਹਨ, ਜਿਨ੍ਹਾਂ ਵਿੱਚੋਂ ਦੋ-ਤਿਹਾਈ, ਯਾਨੀ ਸੱਤ, ਸਾਡੇ ਨਾਲ ਹਨ।” ਰਾਘਵ ਚੱਢਾ ਤੋਂ ਇਲਾਵਾ ਇਨ੍ਹਾਂ ਵਿੱਚ ਸੰਦੀਪ ਪਾਠਕ, ਰਾਜੇਂਦਰ ਗੁਪਤਾ, ਵਿਕਰਮ ਸਾਹਨੀ, ਸਵਾਤੀ ਮਾਲੀਵਾਲ, ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਸ਼ਾਮਲ ਹਨ।

Exit mobile version