Punjab news

ਆਸ਼ਰਿਤ ਬੱਚਿਆਂ ਲਈ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ, 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਕੀਤੀ ਜਾਰੀ

ਆਸ਼ਰਿਤ ਬੱਚਿਆਂ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਹਿਮ ਉਪਰਾਲਾ ਕੀਤਾ ਗਿਆ ਹੈ। ਆਸ਼ਰਿਤ ਬੱਚਿਆਂ ਲਈ ਸੂਬਾ ਸਰਕਾਰ ਵੱਲੋਂ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ ਤੇ ਇਸ ਦੀ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਾਂਝੀ ਕੀਤੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਸ਼ਰਿਤ ਅਤੇ ਨਿਰਭਰ ਬੱਚਿਆਂ ਦੀ ਭਲਾਈ ਅਤੇ ਸਰਵਪੱਖੀ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਇਸੇ ਤਹਿਤ ਵਿੱਤੀ ਸਾਲ 2026-27 ਦੌਰਾਨ ਮਹੀਨਾ ਮਾਰਚ ਲਈ ਪੰਜਾਬ ਸਰਕਾਰ ਵੱਲੋਂ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ, ਜਿਸ ਨਾਲ ਸੂਬੇ ਭਰ ਦੇ ਲੋੜਵੰਦ 2.36 ਲੱਖ ਤੋਂ ਵੱਧ ਬੱਚਿਆਂ ਨੂੰ ਸਕੀਮ ਦਾ ਸਿੱਧਾ ਲਾਭ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਿੱਤੀ ਸਾਲ 2026-27 ਦੌਰਾਨ 432.78 ਕਰੋੜ ਰੁਪਏ ਦਾ ਬਜਟ ਵੀ ਉਪਲਬਧ ਕਰਵਾਇਆ ਗਿਆ ਹੈ, ਤਾਂ ਜੋ ਸੂਬੇ ਦੇ ਵੱਧ ਤੋਂ ਵੱਧ ਆਸ਼ਰਿਤ ਬੱਚਿਆਂ ਨੂੰ ਨਿਰੰਤਰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ।                                                                                                                                                                                                              ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਅਧੀਨ ਲੱਖਾਂ ਆਸ਼ਰਿਤ ਬੱਚਿਆਂ ਨੂੰ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਿੱਤੀ ਸਹਾਇਤਾ ਦਾ ਉਦੇਸ਼ ਬੱਚਿਆਂ ਦੀ ਸਿੱਖਿਆ, ਸਿਹਤ ਅਤੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਕੋਈ ਵੀ ਬੱਚਾ ਆਰਥਿਕ ਤੰਗੀ ਕਾਰਨ ਆਪਣੇ ਭਵਿੱਖ ਤੋਂ ਵਾਂਝਾ ਨਾ ਰਹੇ।

Comment here

Verified by MonsterInsights