ਐਂਕਰ ਸਕ੍ਰਿਪਟ:
ਪੰਜਾਬ ਦੌਰੇ ਤੋਂ ਪਹਿਲਾਂ ਹੀ ਅਮਿਤ ਸ਼ਾਹ ਅਤੇ ਭਾਜਪਾ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਭਾਜਪਾ ’ਤੇ ਤਿੱਖਾ ਹਮਲਾ ਬੋਲਿਆ ਹੈ।
ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਪੋਸਟ ਸਾਂਝੀ ਕਰਦਿਆਂ ਭਾਜਪਾ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਆਪਣੇ ਸ਼ਾਸਿਤ ਸੂਬਿਆਂ ਵਿੱਚ ਕਾਨੂੰਨ ਵਿਵਸਥਾ ਸੰਭਾਲਣ ਵਿੱਚ ਨਾਕਾਮ ਹੈ, ਪਰ ਪੰਜਾਬ ਆ ਕੇ ਕਾਨੂੰਨ ਵਿਵਸਥਾ ਬਾਰੇ ਗਿਆਨ ਦੇਣ ਦੀ ਗੱਲ ਕਰਦੀ ਹੈ।
ਇੰਨਾ ਹੀ ਨਹੀਂ, ਕੇਜਰੀਵਾਲ ਨੇ ਦੇਸ਼ ਦੇ ਵੱਡੇ ਗੈਂਗਸਟਰ ਨੂੰ ਲੈ ਕੇ ਵੀ ਭਾਜਪਾ ’ਤੇ ਗੰਭੀਰ ਇਲਜ਼ਾਮ ਲਗਾਏ। ਉਨ੍ਹਾਂ ਤਿੱਖਾ ਤੰਜ ਕੱਸਦਿਆਂ ਕਿਹਾ ਕਿ ਪੰਜਾਬ ਦੇ ਲੋਕ ਜਾਣਦੇ ਹਨ ਕਿ ਭਾਜਪਾ ਨੂੰ ਵੋਟ ਦੇਣ ਦਾ ਕੀ ਮਤਲਬ ਹੋਵੇਗਾ।
ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਕੇਜਰੀਵਾਲ ਦੇ ਇਸ ਬਿਆਨ ਨੇ ਸੂਬੇ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਹੁਣ ਸਵਾਲ ਇਹ ਹੈ ਕਿ ਕੇਜਰੀਵਾਲ ਦੇ ਇਨ੍ਹਾਂ ਇਲਜ਼ਾਮਾਂ ’ਤੇ ਭਾਜਪਾ ਕੀ ਜਵਾਬ ਦਿੰਦੀ ਹੈ?



Comment here