
ਪੰਜਾਬ ਸਰਕਾਰ ਵਲੋਂ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਲਈ ਬਣੀ ਕਮੇਟੀ ਅਤੇ ਸਿੱਟ ਦੇ ਵਿਚਕਾਰ ਹੋਈ ਮੀਟਿੰਗ ਦੇ ਦੌਰਾਨ ਵੱਡੀ ਸਹਿਮਤੀ ਬਣੀ ਹੈ, ਜਿਸ ਦੌਰਾਨ ਪੰਜਾਬ ਸਰਕਾਰ ਵਲੋਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਵਲੋਂ ਸੌਂਪੀਆਂ ਗਈਆਂ 14 ਮੰਗਾਂ ’ਚੋਂ ਬਹੁਤ ਸਾਰੀਆਂ ਮੰਗਾਂ ਪ੍ਰਵਾਨ ਕਰ ਲਈਆਂ ਗਈਆਂ ਹਨ, ਜਿਸ ਸੰਬੰਧੀ ਕਮੇਟੀ ਨੂੰ ਲਿਖਤੀ ਪੱਤਰ ਵੀ ਦਿੱਤਾ ਗਿਆ ਹੈ ਅਤੇ ਮੁੜ ਤੋਂ ਕਮੇਟੀ ਦੇ ਨਾਲ ਸਿੱਟ ਦੀ ਮੀਟਿੰਗ ਹੋਵੇਗੀ ਜਿਸ ਦੇ ਵਿਚ ਸੀ.ਬੀ.ਆਈ. ਦੀ ਜਾਂਚ ਦੀ ਮੰਗ ਸੀ ਤੇ ਸੀ.ਬੀ.ਆਈ. ਜਾਂਚ ਹੋ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮਾਨਸਾ ਦੇ ਡਿਪਟੀ ਕਮਿਸ਼ਨਰ ਅਪਨੀਤ ਕੌਰ ਰਿਆਤ ਨੇ ਦੱਸਿਆ ਕਿ ਇਨ੍ਹਾਂ ਮੰਗਾਂ ‘ਚ ਪਰਵਿੰਦਰ ਸਿੰਘ ਝੋਟਾ ਦੇ ਨਾਮ ’ਤੇ ਟਰੋਮਾ ਸੈਂਟਰ ਬਣਾਉਣਾ, ਪਰਵਿੰਦਰ ਸਿੰਘ ਝੋਟਾ ਦਾ ਸਰਕਾਰੀ ਜਗ੍ਹਾ ਵਿਚ ਬੁੱਤ ਲਗਾਉਣਾ ਅਤੇ ਪਰਵਿੰਦਰ ਸਿੰਘ ਝੋਟਾ ਸਮੇਤ ਉਸ ਦੇ ਸਾਥੀਆਂ ’ਤੇ ਪਾਏ ਹੋਏ ਪਰਚੇ ਰੱਦ ਕੀਤੇ ਜਾਣ ਦੀ ਮੰਗ ਸ਼ਾਮਿਲ ਹੈ।ਇਸ ਦੇ ਨਾਲ ਹੀ ਮਾਨਸਾ ਦੇ ਡੀ.ਐਸ.ਪੀ. ਹਰਜਿੰਦਰ ਸਿੰਘ ਗਿੱਲ ਥਾਣਾ ਸਿਟੀ ਟੂ ਦੀ ਐਸ.ਐਚ. ਓ. ਬੇਅੰਤ ਕੌਰ ਅਤੇ ਡਰੱਗ ਇੰਸਪੈਕਟਰ ਨੀਰਜ ਨੂੰ ਸਸਪੈਂਡ ਕਰਨਾ, ਪੰਜਾਬ ਸਰਕਾਰ ਵਲੋਂ ਜ਼ਖ਼ਮੀਆਂ ਦਾ ਸਰਕਾਰੀ ਖਰਚੇ ’ਤੇ ਇਲਾਜ ਕਰਵਾਉਣਾ ਅਤੇ ਪੰਜ ਪੰਜ ਲੱਖ ਰੁਪਏ ਮੁਆਵਜ਼ਾ ਦੇਣਾ, ਪੀ.ਜੀ.ਆਈ. ਦੀ ਟੀਮ ਤੋਂ ਪਰਵਿੰਦਰ ਸਿੰਘ ਝੋਟੇ ਦਾ ਪੋਸਟਮਾਰਟਮ ਕਰਵਾਉਣਾ ਸ਼ਾਮਿਲ ਹਨ। ਇਸ ਦੇ ਨਾਲ ਹੀ ਪੰਜਾਬ ਵਿਚ ਨੌਜਵਾਨਾਂ ਵਲੋਂ ਪੰਜਾਬ ਸਰਕਾਰ ਦੇ ਪਾੜੇ ਗਏ ਪੋਸਟਰਾਂ ’ਤੇ ਦਰਜ ਹੋਏ ਮਾਮਲਿਆਂ ਨੂੰ ਰੱਦ ਕਰਨ ਦੀ ਪੁਲਿਸ ਵਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀਦੱਸ ਦੇਈਏ ਕਿ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਬਣੀ ਐਕਸ਼ਨ ਕਮੇਟੀ ਨਾਲ ਤਾਲਮੇਲ ਕਰਨ ਲਈ ਪੰਜਾਬ ਸਰਕਾਰ ਵੱਲੋਂ ਤਿੰਨ IAS ਅਧਿਕਾਰੀਆਂ ’ਤੇ ਆਧਾਰਿਤ ਬਣਾਈ ਗਈ SIT ਨਾਲ ਸਥਾਨਕ ਜ਼ਿਲ੍ਹਾ ਪਰਿਸ਼ਦ ਹਾਲ ਵਿੱਚ ਹੋਈ ਤੀਜੀ ਮੀਟਿੰਗ ਵੀ ਕਿਸੇ ਨਤੀਜੇ ’ਤੇ ਨਹੀਂ ਪਹੁੰਚ ਸਕੀ। ਲਗਭਗ ਇੱਕ ਘੰਟਾ ਚੱਲੀ ਇਸ ਮੀਟਿੰਗ ਵਿੱਚ SIT ਵੱਲੋਂ ਐਕਸ਼ਨ ਕਮੇਟੀ ਦੇ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਪੰਜਾਬ ਸਰਕਾਰ ਨੇ ਪਰਿਵਾਰ ਅਤੇ ਐਕਸ਼ਨ ਕਮੇਟੀ ਨਾਲ ਤਾਲਮੇਲ ਕਰਨ ਲਈ ਅਪਨੀਤ ਰਿਆਤ, ਨਵਜੋਤ ਕੌਰ ਅਤੇ ਕੰਵਲਜੀਤ ਕੌਰ ਸਮੇਤ ਤਿੰਨ IAS ਅਧਿਕਾਰੀਆਂ ’ਤੇ ਆਧਾਰਿਤ SIT ਬਣਾਈ ਹੈ। ਮੀਟਿੰਗ ਵਿੱਚ ਬਠਿੰਡਾ ਦੇ ਡੀਆਈਜੀ ਹਰਜੀਤ ਸਿੰਘ ਵੀ ਮੌਜੂਦ ਸਨ।

