ਪੰਜਾਬ ਕਾਂਗਰਸ ਵਿੱਚ ਚੱਲ ਰਹੇ ਕਾਟੋ-ਕਲੇਸ਼ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੈਬਨਿਟ ਦੀ ਮੀਟਿੰਗ ਸੋਮਵਾਰ ਨੂੰ ਮੁੜ ਸੱਦੀ ਹੈ। ਇਹ ਮੀਟਿੰਗ 4 ਅਕਤੂਬਰ ਨੂੰ 11 ਵਜੇ ਹੋਵੇਗੀ। ਇਹ ਬੈਠਕ ਚੰਡੀਗੜ੍ਹ ਵਿੱਚ ਪੰਜਾਬ ਸਿਵਲ ਸਕੱਤਰੇਤ ਵਿੱਚ ਹੋਵੇਗੀ। ਇਸ ਮੀਟਿੰਗ ਵਿੱਚ ਸਾਰੇ ਕੈਬਨਿਟ ਮੰਤਰੀਆਂ ਨੂੰ ਹਾਜ਼ਰ ਰਹਿਣ ਦੀਆਂ ਹਿਦਾਇਤਾਂ ਦਿੱਤੀਆਂ ਗਈਆਂ ਹਨ।
ਦੱਸਣਯੋਗ ਹੈ ਨਵਜੋਤ ਸਿੰਘ ਸਿੱਧੂ ਵੱਲੋਂ ਅਸਤੀਫਾ ਦੇਣ ਤੋਂ ਬਾਅਦ ਚੰਨੀ ਨੇ ਬੀਤੇ ਦਿਨ ਵੀ ਕੈਬਨਿਟ ਦੀ ਮੀਟਿੰਗ ਬੁਲਾਈ, ਜਿਸ ਵਿੱਚ ਉਨ੍ਹਾਂ ਨੇ ਪੰਜਾਬੀਆਂ ਨੂੰ 2 ਕਿਲੋਵਾਟ ਤੱਕ ਦੇ ਲੋਡ ਵਾਲੇ ਖਪਤਕਾਰਾਂ ਦੇ ਬਕਾਏ ਬਿੱਲ ਮਾਫ ਕਰਨ ਅਤੇ ਕੱਟੇ ਕਨੈਕਸ਼ਨ ਮੁਰ ਬਹਾਲ ਕਰਨ ਦਾ ਐਲਾਨ ਕੀਤਾ।
ਦੱਸਣਯੋਗ ਹੈ ਕਿ ਫਿਲਹਾਲ ਨਵਜੋਤ ਸਿੰਘ ਸਿੱਧੂ ਕਾਂਗਰਸ ਸਰਕਾਰ ਤੋਂ ਮੁੜ ਰੁਸ ਗਏ ਹਨ ਤੇ ਹੁਣ ਉਹ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰ ਰਹੇ ਹਨ।
Comment here