ਸਾਬਕਾ ਪ੍ਰਧਾਨ ਮੰਤਰੀ ਨੂੰ ਬੁੱਧਵਾਰ ਨੂੰ ਤਬੀਅਤ ਵਿਗੜਨ ਤੋਂ ਬਾਅਦ ਦਿੱਲੀ ਦੇ AIIMS ‘ਚ ਦਾਖਲ ਕਰਵਾਇਆ ਗਿਆ। ਫਿਲਹਾਲ ਮਨਮੋਹਨ ਸਿੰਘ ਦੀ ਹਾਲਤ ਸਥਿਤ ਦੱਸੀ ਜਾ ਰਹੀ ਹੈ। ਇਸੇ ਵਿਚਾਲੇ ਵੀਰਵਾਰ ਨੂੰ ਕੇਂਦਰੀ ਮੰਤਰੀ ਮਨਸੁਖ ਮਾਂਡਵਿਆ ਮਨਮੋਹਨ ਸਿੰਘ ਦਾ ਹਾਲ ਜਾਣਨ ਲਈ AIIMS ਹਸਪਤਾਲ ਪਹੁੰਚੇ।
ਇਸ ਸਬੰਧੀ ਮਾਂਡਵਿਆ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਾਲ AIIMS ਵਿੱਚ ਮੁਲਾਕਾਤ ਕੀਤੀ। ਸਿਹਤ ਮੰਤਰੀ ਨੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ।
ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਨੇ ਸਾਬਕਾ ਮਨਮੋਹਨ ਸਿੰਘ ਦੀ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ। ਪੀਐੱਮ ਮੋਦੀ ਨੇ ਟਵੀਟ ਕਰਦਿਆਂ ਲਿਖਿਆ ਕਿ ਮੈਂ ਡਾ. ਮਨਮੋਹਨ ਸਿੰਘ ਦੀ ਚੰਗੀ ਸਿਹਤ ਤੇ ਜਲਦ ਹੀ ਸਿਹਤਯਾਬ ਹੋਣ ਦੀ ਅਰਦਾਸ ਕਰਦਾ ਹਾਂ।
ਦੱਸ ਦੇਈਏ ਕਿ ਮਨਮੋਹਨ ਸਿੰਘ ਨੂੰ ਸਾਹ ਲੈਣ ਵਿੱਚ ਤਕਲੀਫ ਤੇ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ਾਮ ਨੂੰ ਦਿੱਲੀ AIIMS ਦੇ ਕਾਰਡੀਓ ਨਿਊਰੋ ਟਾਵਰ ਵਿੱਚ ਦਾਖਲ ਕਰਵਾਇਆ ਗਿਆ ਸੀ।
ਡਾਕਟਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 89 ਸਾਲਾਂ ਸਾਬਕਾ ਪ੍ਰਧਾਨ ਮੰਤਰੀ ਨੂੰ ਏਮਜ਼ ਦੇ ਕਾਰਡੀਓ-ਨਿਊਰੋ ਕੇਂਦਰ ਦੇ ਨਿੱਜੀ ਵਾਰਡ ਵਿੱਚ ਦਾਖ਼ਲ ਹਨ ਅਤੇ ਉਹ ਡਾਕਟਰ ਨਿਤੀਸ਼ ਨਾਇਕ ਦੀ ਅਗਵਾਈ ਵਿੱਚ ਦਿਲ ਦੇ ਰੋਗ ਦੇ ਮਾਹਿਰਾਂ ਦੀ ਟੀਮ ਦੇ ਦੇਖ-ਰੇਖ ਵਿੱਚ ਹਨ।
Comment here