Indian PoliticsNationNewsPunjab newsWorld

ਪੈਟਰੋਲ ਦੀਆਂ ਕੀਮਤਾਂ ‘ਚ ਕਟੌਤੀ ‘ਤੇ ਬੋਲੇ ਲਾਲੂ ਕਿਹਾ – ‘ਸਰਕਾਰ ਨੇ 5 ਰੁਪਏ ਘਟਾ ਕੀਤਾ ਡਰਾਮਾ, ਘੱਟੋ-ਘੱਟ 50 ਰੁਪਏ ਹੋਵੇ ਕਟੌਤੀ’

ਆਮ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਅਹਿਮ ਕਦਮ ਚੁੱਕਦੇ ਹੋਏ ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕਟੌਤੀ ਕੀਤੀ ਹੈ। ਪੈਟਰੋਲ 5 ਰੁਪਏ ਅਤੇ ਡੀਜ਼ਲ 10 ਰੁਪਏ ਪ੍ਰਤੀ ਲੀਟਰ ਸਸਤਾ ਕੀਤਾ ਗਿਆ ਹੈ।

lalu prasad yadav react on reduction
lalu prasad yadav react on reduction

ਐਕਸਾਈਜ਼ ਡਿਊਟੀ ‘ਚ ਕਟੌਤੀ 4 ਨਵੰਬਰ ਤੋਂ ਲਾਗੂ ਕੀਤੀ ਗਈ ਹੈ। ਇਸ ਨਾਲ ਦਿੱਲੀ ‘ਚ ਪੈਟਰੋਲ ਦੀ ਕੀਮਤ ਮੌਜੂਦਾ 110.04 ਰੁਪਏ ਪ੍ਰਤੀ ਲੀਟਰ ਤੋਂ ਘੱਟ ਕੇ 105.04 ਰੁਪਏ ਪ੍ਰਤੀ ਲੀਟਰ ਹੋ ਗਈ ਹੈ ਜਦਕਿ ਡੀਜ਼ਲ ਦੀ ਕੀਮਤ 98.42 ਰੁਪਏ ਪ੍ਰਤੀ ਲੀਟਰ ਤੋਂ ਘੱਟ ਕੇ 88.42 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ ‘ਤੇ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਯਾਦਵ ਨੇ ਪੀਐਮ ਮੋਦੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਇਸ ਨੂੰ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਉਹ ਕੁੱਝ ਦਿਨਾਂ ਬਾਅਦ ਇਨ੍ਹਾਂ ਦੇ ਭਾਅ ਫਿਰ ਵਧਾ ਦੇਣਗੇ। ਇੱਕ ਚੈੱਨਲ ਨਾਲ ਗੱਲਬਾਤ ਦੌਰਾਨ ਲਾਲੂ ਯਾਦਵ ਕਹਿੰਦੇ ਹਨ ਕਿ, ‘ਨਰਿੰਦਰ ਮੋਦੀ ਨੇ ਜੋ ਨਾਟਕ ਕੀਤਾ ਹੈ, ਉਹ ਫਰਜ਼ੀ ਹੈ। ਕੀਮਤ ‘ਚ 50 ਰੁਪਏ (ਪ੍ਰਤੀ ਲੀਟਰ) ਦੀ ਕਟੌਤੀ ਕੀਤੀ ਜਾਣੀ ਚਾਹੀਦੀ ਹੈ। ਇਸ ਨਾਲ ਕੋਈ ਰਾਹਤ ਨਹੀਂ ਮਿਲੀ। ਉਹ ਕੁੱਝ ਦਿਨਾਂ ਬਾਅਦ ਕੀਮਤ ਫਿਰ ਨੂੰ ਵਧਾ ਦੇਣਗੇ।’

ਤੁਹਾਨੂੰ ਦੱਸ ਦੇਈਏ ਕਿ ਐਕਸਾਈਜ਼ ਡਿਊਟੀ ‘ਚ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਕਟੌਤੀ ਹੈ ਅਤੇ ਇਸ ਦੇ ਨਾਲ ਹੀ ਮਾਰਚ 2020 ਤੋਂ ਮਈ 2020 ਦਰਮਿਆਨ ਪੈਟਰੋਲ ਅਤੇ ਡੀਜ਼ਲ ‘ਤੇ 13 ਰੁਪਏ ਅਤੇ 16 ਰੁਪਏ ਪ੍ਰਤੀ ਲੀਟਰ ਟੈਕਸ ਦੇ ਵਾਧੇ ਦਾ ਹਿੱਸਾ ਵਾਪਿਸ ਲੈ ਲਿਆ ਗਿਆ ਹੈ। ਐਕਸਾਈਜ਼ ਡਿਊਟੀ ‘ਚ ਉਸ ਸਮੇਂ ਦੇ ਵਾਧੇ ਨੇ ਪੈਟਰੋਲ ‘ਤੇ ਕੇਂਦਰੀ ਟੈਕਸ 32.9 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ‘ਤੇ 31.8 ਰੁਪਏ ਪ੍ਰਤੀ ਲੀਟਰ ਦੇ ਉੱਚ ਪੱਧਰ ‘ਤੇ ਪਹੁੰਚਾਇਆ ਸੀ। ਕੇਂਦਰ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਭਾਜਪਾ ਸ਼ਾਸਤ ਨੌਂ ਰਾਜਾਂ ਅਸਾਮ, ਤ੍ਰਿਪੁਰਾ, ਮਨੀਪੁਰ, ਕਰਨਾਟਕ, ਗੋਆ, ਉੱਤਰ ਪ੍ਰਦੇਸ਼, ਗੁਜਰਾਤ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੂ ਕਟੌਤੀ ਦਾ ਐਲਾਨ ਕੀਤਾ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧੇ ਦੀ ਵਿਰੋਧੀ ਪਾਰਟੀਆਂ ਨੇ ਸਖ਼ਤ ਆਲੋਚਨਾ ਕੀਤੀ ਸੀ। ਖਾਸ ਕਰਕੇ ਕਾਂਗਰਸ ਨੇ ਸਰਕਾਰ ਦੀ ਆਲੋਚਨਾ ਕਰਦਿਆਂ ਐਕਸਾਈਜ਼ ਡਿਊਟੀ ਵਾਪਿਸ ਲੈਣ ਦੀ ਮੰਗ ਕੀਤੀ ਸੀ।

Comment here

Verified by MonsterInsights