ਰਾਸ਼ਟਰਪਤੀ ਕੋਵਿੰਦ ਵੱਲੋਂ ਅੱਜ ਕਈ ਹਸਤੀਆਂ ਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਵਿਚਕਾਰ ਕੋਰੋਨਾ ਮਹਾਮਾਰੀ ਦੌਰਾਨ ਹਜ਼ਾਰਾਂ ਲਵਾਰਿਸ ਲਈ ਮਸੀਹਾ ਬਣੇ ਸ਼ਹੀਦ ਭਗਤ ਸਿੰਘ ਸੇਵਾ ਦਲ ਦੇ ਸੰਸਥਾਪਕ ਜਤਿੰਦਰ ਸਿੰਘ ਸ਼ੰਟੀ ਨੂੰ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।
ਦਰਅਸਲ, ਕੋਰੋਨਾ ਮਹਾਮਾਰੀ ਦੌਰਾਨ ਇਸ ਦਲ ਵੱਲੋਂ ਉਨ੍ਹਾਂ ਹਜ਼ਾਰਾਂ ਲਵਾਰਿਸ ਲਾਸ਼ਾਂ ਦਾ ਅੰਤਿਮ-ਸਸਕਾਰ ਕੀਤਾ ਗਿਆ ਜਿਨ੍ਹਾਂ ਦੀ ਮੌਤ ਕੋਰੋਨਾ ਨਾਲ ਹੋਈ ਸੀ।
ਇਸ ਐਵਾਰਡ ਨਾਲ ਸਨਮਾਨਿਤ ਹੋਣ ਬਾਅਦ ਇਸ ਦਲ ਦੇ ਸੰਸਥਾਪਕ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਇਹ ਐਵਾਰਡ ਸਿਰਫ ਉਨ੍ਹਾਂ ਲਈ ਨਹੀਂ ਹੈ, ਬਲਕਿ ਉਨ੍ਹਾਂ ਸਭ ਲੋਕਾਂ ਲਈ ਹੈ ਜਿਨ੍ਹਾਂ ਨੇ ਇਸ ਮਹਾਂਮਾਰੀ ਦੌਰਾਨ ਉਨ੍ਹਾਂ ਦੀ ਮਦਦ ਕੀਤੀ।
Comment here