ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ ਨੂੰ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ, ਜਿਸ ਤੋਂ ਬਾਅਦ ਇਸ ਦਾ ਅਲੌਕਿਕ ਨਜ਼ਾਰਾ ਵੇਖਣ ਵਾਲਾ ਹੈ। ਇਸ ਮੌਕੇ ਸ਼ਾਨਦਾਰ ਲਾਈਟਾਂ ਦੇ ਨਾਲ ਈਕੇ-ਫ੍ਰੈਂਡਲੀ ਆਤਿਸ਼ਬਾਜ਼ੀ ਵੀ ਕੀਤੀ ਗਈ।
ਆਤਿਸ਼ਬਾਜ਼ੀ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਸੁੰਦਰਤਾ ਨੂੰ ਹੋਰ ਵੀ ਵਿਲੱਖਣ ਬਣਾ ਦਿੱਤਾ। ਗੁਰੂ ਪੁਰਬ ਮੌਕੇ ਸੰਗਤਾਂ ਨੇ ਦਰਬਾਰ ਸਾਹਿਬ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਈਕੋ-ਫ੍ਰੈਂਡਲੀ ਆਤਿਸ਼ਬਾਜੀ ਦੇ ਨਾਲ ਗੁਰਬਾਣੀ ਵਿੱਚ ਦਰਸਾਏ ਪਵਨ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤ ‘ਤੇ ਚੱਲਦੇ ਹੋਏ ਵਾਤਾਵਰਣ ਦੀ ਸੰਭਾਲ ਦਾ ਸੰਦੇਸ਼ ਦਿੱਤਾ ਗਿਆ।
Comment here