ਅਫਗਾਨਿਸਤਾਨ ‘ਚ ਗੁਰਦੁਆਰਾ ਕਰਤੇ ਪਰਵਾਨ ਵਿੱਚ ਭਿਆਨਕ ਬੰਬ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਧਮਾਕੇ ਤੋਂ ਬਾਅਦ ਅਫਗਾਨਿਸਤਾਨ ਵਿੱਚ ਮੌਜੂਦ ਹਿੰਦੂ ਤੇ ਸਿੱਖਾਂ ਵਿੱਚ ਦਹਿਸ਼ਤ ਵਾਲਾ ਮਾਹੌਲ ਬਣਿਆ ਹੋਇਆ ਹੈ।
ਬੰਬ ਧਮਾਕਾ ਇੰਨਾ ਭਿਆਨਕ ਸੀ ਕਿ ਇਸ ਦੇ ਨਾਲ ਗੁਰਦੁਆਰੇ ਦੇ ਸ਼ੀਸ਼ੇ ਤੱਕ ਟੁੱਟ ਗਏ। ਉਥੇ ਕਾਫੀ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਗੁਰਦੁਆਰੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਗੁਰਦੁਆਰੇ ਦੇ ਦਰਵਾਜ਼ੇ ਬੰਦ ਕਰ ਦਿੱਤੇ ਗਏ ਹਨ। ਕਿਸੇ ਨੂੰ ਵੀ ਅੰਦਰ ਨਹੀਂ ਆਉਣ ਦਿੱਤਾ ਜਾ ਰਿਹਾ।
ਇਸ ਦੀ ਜਾਣਕਾਰੀ ਮਨਜਿੰਦਰ ਸਿੰਘ ਸਿਰਸਾ ਵੱਲੋਂ ਟਵੀਟ ਕਰਕੇ ਦਿੱਤੀ। ਉਨ੍ਹਾਂ ਕਿਹਾ ਕਿ ਕਾਬੁਲ ਦੀ ਸੰਗਤ ਵੱਲੋਂ ਇਸ ਬਾਰੇ ਉਨ੍ਹਾਂ ਨੂੰ ਦੱਸਿਆ ਗਿਆ। ਹਾਲਾਂਕਿ ਉਥੇ ਮੌਜੂਦ ਹਿੰਦੂ ਤੇ ਸਿੱਖ ਫਿਲਹਾਲ ਸੁਰੱਖਿਅਤ ਹਨ ਪਰ ਹਾਲਾਤ ਬਹੁਤ ਹੀ ਡਰ ਵਾਲੇ ਬਣੇ ਹੋਏ ਹਨ। ਬੇਸ਼ੱਕ ਉਥੇ ਕਾਫੀ ਨੁਕਸਾਨ ਹੋਇਆ ਹੈ ਪਰ ਘੱਟ ਗਿਣਤੀ ਹਿੰਦੂ ਤੇ ਸਿੱਖ ਲੋਕ ਬਿਲਕੁਲ ਠੀਕ-ਠਾਕ ਹਨ।ਉਨ੍ਹਾਂ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਕਿ ਜਿਵੇਂ ਪਹਿਲਾਂ 800 ਹਿੰਦੂ ਤੇ ਸਿੱਖਾਂ ਨੂੰ ਅਫਗਾਨਿਸਤਾਨ ਤੋਂ ਭਾਰਤ ਲਿਆਂਦਾ ਗਿਆ, ਉਸੇ ਤਰ੍ਹਾਂ ਇਨ੍ਹਾਂ 235 ਲੋਕਾਂ ਦੇ ਵੀ ਵੀਜ਼ੇ ਮਨਜ਼ੂਰ ਕੀਤੇ ਜਾਣ ਅਤੇ ਉਨ੍ਹਾਂ ਨੂੰ ਉਥੋਂ ਕੱਢਿਆ ਜਾਵੇ।
Comment here