ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿੱਖਿਆ ਨੂੰ ਲੈ ਕੇ ਸਿਆਸਤ ਭਖਦੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਕਨਵੀਨਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਅਤੇ ਦਿੱਲੀ ਦੇ ਸਿੱਖਿਆ ਮਾਡਲ ਦੀ ਬਹਿਸ ਵਿਚਾਲੇ ਚੰਡੀਗੜ੍ਹ ਆ ਰਹੇ ਹਨ। ਉਹ ਮੁਹਾਲੀ ਵਿੱਚ ਕੱਚੇ ਅਧਿਆਪਕਾਂ ਦੇ ਧਰਨੇ ਵਿੱਚ ਸ਼ਾਮਲ ਹੋਣਗੇ।
ਕੇਜਰੀਵਾਲ ਦੀ ਇਹ ਫੇਰੀ ਇਸ ਲਈ ਅਹਿਮ ਹੈ ਕਿਉਂਕਿ ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਿਚਾਲੇ ਬਹਿਸ ਚੱਲ ਰਹੀ ਹੈ। ਪਰਗਟ ਸਿੰਘ ਨੇ ਸਿਸੋਦੀਆ ਦੀ ਖੁੱਲ੍ਹੀ ਬਹਿਸ ਦੀ ਚੁਣੌਤੀ ਸਵੀਕਾਰ ਕਰ ਲਈ ਹੈ। ਟਵਿਟਰ ‘ਤੇ ਦੋਵਾਂ ਵਿਚਾਲੇ ਸਿਆਸੀ ਜੰਗ ਚੱਲ ਰਹੀ ਹੈ।
ਪੰਜਾਬ ਤੇ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਵਿਚਾਲੇ ਹੋਈ ਬਹਿਸ ਤੋਂ ਬਾਅਦ ਹੁਣ ਪੰਜਾਬ ਦੇ ਅਧਿਆਪਕ ਹੀ ਦੱਸਣਗੇ ਕਿ ਉਥੋਂ ਦੇ ਸਕੂਲਾਂ ਦੀ ਕੀ ਹਾਲਤ ਹੈ? ਇਸੇ ਲਈ ਮੋਹਾਲੀ ‘ਚ ਅਧਿਆਪਕਾਂ ਦੇ ਪ੍ਰਦਰਸ਼ਨ ‘ਚ ਅਰਵਿੰਦ ਕੇਜਰੀਵਾਲ ਪਹੁੰਚ ਰਹੇ ਹਨ।
ਇਸ ਤੋਂ ਪਹਿਲਾਂ ਸਿਸੋਦੀਆ ਨੇ ਪਰਗਟ ਨੂੰ 10-10 ਸਕੂਲਾਂ ਦੀ ਤੁਲਨਾ ਕਰਨ ਲਈ ਕਿਹਾ ਸੀ, ਜਿਸ ਦੇ ਜਵਾਬ ‘ਚ ਪਰਗਟ ਨੇ ਕਿਹਾ ਕਿ ਉਹ ਦੋਵਾਂ ਥਾਵਾਂ ‘ਤੇ 250-250 ਸਕੂਲਾਂ ਦੀ ਤੁਲਨਾ ਕਰਨਗੇ। ਪਰ, ਪਰਗਟ ਨੇ ਦਿੱਲੀ ਅਤੇ ਪੰਜਾਬ ਦੀ ਭੂਗੋਲਿਕ ਅਤੇ ਆਰਥਿਕ ਸਥਿਤੀ ਦਾ ਤਰਕ ਦੇ ਕੇ ਬਚਾਅ ਕਰਨ ਦੀ ਕੋਸ਼ਿਸ਼ ਵੀ ਕੀਤੀ।
ਇਹ ਵਿਵਾਦ ਕੇਜਰੀਵਾਲ ਦੇ ਕੁਝ ਦਿਨ ਪਹਿਲਾਂ ਹੀ ਅੰਮ੍ਰਿਤਸਰ ਵਿੱਚ ਅਧਿਆਪਕਾਂ ਨੂੰ 8 ਗਾਰੰਟੀਆਂ ਦੇਣ ਦੇ ਨਾਲ ਸ਼ੁਰੂ ਹੋਇਆ। ਇਸ ਤੋਂ ਬਾਅਦ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕੇਜਰੀਵਾਲ ਨੂੰ ਘੇਰਨ ਦੀ ਕੋਸ਼ਿਸ਼ ਕੀਤੀ।
Comment here