ਕੋਰੋਨਾ ਦੇ ਓਮੀਕਰੋਨ ਵੇਰੀਐਂਟ ਨੇ ਦੁਨੀਆ ਨੂੰ ਚਿੰਤਤ ਕਰ ਦਿੱਤਾ ਹੈ। ਕਈ ਦੇਸ਼ਾਂ ਨੇ ਟੈਸਟਿੰਗ-ਆਈਸੋਲੇਸ਼ਨ ਨੂੰ ਤੇਜ਼ ਕਰਨ ਦੇ ਆਦੇਸ਼ ਦਿੱਤੇ ਹਨ, ਉੱਥੇ ਹੀ ਬ੍ਰਿਟੇਨ, ਸ਼੍ਰੀਲੰਕਾ, ਮਾਲਦੀਵ ਸਣੇ ਕਈ ਦੇਸ਼ਾਂ ਨੇ ਅਫਰੀਕੀ ਦੇਸ਼ਾਂ ‘ਤੇ ਯਾਤਰਾ ਪਾਬੰਦੀ ਲਗਾ ਦਿੱਤੀ ਹੈ। ਅਮਰੀਕਾ ਵੀ ਅੱਜ ਅਫਰੀਕੀ ਦੇਸ਼ਾਂ ‘ਤੇ ਯਾਤਰਾ ਪਾਬੰਦੀ ਲਗਾਉਣ ਦੀ ਤਿਆਰੀ ਕਰ ਰਿਹਾ ਹੈ। ਇਸ ਦੇ ਨਾਲ ਹੀ ਕੈਨੇਡਾ ਵਿੱਚ ਓਮੀਕਰੋਨ ਦੇ ਦੋ ਮਾਮਲੇ ਸਾਹਮਣੇ ਆਏ ਹਨ।

ਇਸ ਬਾਰੇ ਜਾਣਕਾਰੀ ਦਿੰਦਿਆਂ ਕੈਨੇਡਾ ਸਰਕਾਰ ਨੇ ਦੱਸਿਆ ਕਿ ਓਨਟਾਰੀਓ ਵਿੱਚ ਓਮੀਕਰੋਨ ਵੇਰੀਐਂਟ ਦੇ ਦੋ ਪੁਸ਼ਟੀ ਕੀਤੇ ਕੇਸ ਪਾਏ ਗਏ ਹਨ। ਇਹ ਦੋਵੇਂ ਮਾਮਲੇ ਨਾਈਜੀਰੀਆ ਤੋਂ ਪਰਤੇ ਦੋ ਵਿਅਕਤੀਆਂ ਵਿੱਚ ਸਾਹਮਣੇ ਆਏ ਹਨ। ਇਹ ਦੋਵੇਂ ਮਰੀਜ਼ ਆਈਸੋਲੇਸ਼ਨ ਵਿੱਚ ਹਨ। ਇਸ ਤੋਂ ਬਾਅਦ ਕੈਨੇਡਾ ਆਉਣ ਵਾਲੇ ਯਾਤਰੀਆਂ ਲਈ ਟੈਸਟਿੰਗ ਦੇ ਨਿਯਮ ਸਖ਼ਤ ਕੀਤੇ ਜਾ ਰਹੇ ਹਨ। ਹੁਣ ਕਿਸੇ ਵੀ ਦੇਸ਼ ਤੋਂ ਆਉਣ ਵਾਲੇ ਯਾਤਰੀਆਂ ਨੂੰ ਏਅਰਪੋਰਟ ‘ਤੇ ਹੀ ਟੈਸਟ ਕਰਵਾਉਣਾ ਹੋਵੇਗਾ। ਸ਼ੁੱਕਰਵਾਰ ਨੂੰ ਕੈਨੇਡਾ ਨੇ ਦੱਖਣੀ ਅਫਰੀਕੀ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ‘ਤੇ ਪਾਬੰਦੀ ਲਗਾ ਦਿੱਤੀ ਹੈ।
Comment here