ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਥਾਪਨਾ ਨੂੰ ਅੱਜ 100 ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਮੋਗਾ ਨੇੜੇ ਕਿੱਲੀ ਚਾਹਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਰੈਲੀ ਹੋਣ ਜਾ ਰਹੀ ਹੈ। ਰੈਲੀ ਲਈ ਵਿਸ਼ਾਲ ਪੰਡਾਲ ਸਜਾਇਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਪ੍ਰਬੰਧਾਂ ਦੀ ਦੇਖ-ਰੇਖ ਕਰ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਨੇ ਰੈਲੀ ਲਈ ਵੱਡੀ ਗਿਣਤੀ ਵਿੱਚ ਵਰਕਰਾਂ ਨੂੰ ਜੁਟਾਉਣ ਦੇ ਵੀ ਪ੍ਰਬੰਧ ਕੀਤੇ ਹਨ। ਇਸ ਰੈਲੀ ਵਿੱਚ ਅਕਾਲੀ ਦਲ ਦੀ ਪੂਰੀ ਲੀਡਰਸ਼ਿਪ ਦੇ ਨਾਲ-ਨਾਲ ਬਹੁਜਨ ਸਮਾਜ ਪਾਰਟੀ ਦੀ ਕੌਮੀ ਲੀਡਰਸ਼ਿਪ ਵੀ ਪਹੁੰਚ ਰਹੀ ਹੈ। ਰਾਤ ਨੂੰ ਹੀ ਆਗੂ ਤੇ ਵਰਕਰ ਪਹੁੰਚਣੇ ਸ਼ੁਰੂ ਹੋ ਗਏ।
ਰੈਲੀ ਵਿੱਚ ਪ੍ਰਕਾਸ਼ ਸਿੰਘ ਬਾਦਲ ਚੋਣ ਲੜਨਗੇ ਜਾਂ ਨਹੀਂ ਇਸ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਪਾਰਟੀ ਨੇ ਆਪਣੀਆਂ 97 ਵਿੱਚੋਂ 91 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਰ ਵਿਧਾਨ ਸਭਾ ਹਲਕਾ ਲੰਬੀ ਸਣੇ 6 ਹੋਰ ਥਾਵਾਂ ‘ਤੇ ਅਜੇ ਤੱਕ ਉਮੀਦਵਾਰਾਂ ਦਾ ਫੈਸਲਾ ਨਹੀਂ ਹੋ ਸਕਿਆ ਹੈ। ਇਸ ਲਈ ਅੱਜ ਪ੍ਰਕਾਸ਼ ਸਿੰਘ ਬਾਦਲ ਆਪਣੇ ਅਗਲੇ ਸਿਆਸੀ ਸਫਰ ਬਾਰੇ ਵੱਡਾ ਐਲਾਨ ਕਰ ਸਕਦੇ ਹਨ।
ਦੱਸ ਦੇਈਏ ਕਿ ਕਿੱਲੀ ਚਾਹਲਾਂ ਚੋਣਾਂ ਸਮੇਂ ਹਮੇਸ਼ਾ ਹੀ ਸਿਆਸੀ ਪਾਰਟੀਆਂ ਦਾ ਚਹੇਤਾ ਇਲਾਕਾ ਰਿਹਾ ਹੈ। ਚੋਣਾਂ ਤੋਂ ਪਹਿਲਾਂ ਕਾਂਗਰਸ ਅਤੇ ਅਕਾਲੀ ਦਲ ਇੱਥੇ ਰੈਲੀਆਂ ਕਰਦੇ ਹਨ। ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਗਠਜੋੜ ਹੋਣ ਤੋਂ ਬਾਅਦ ਭਾਜਪਾ ਦੇ ਸੀਨੀਅਰ ਆਗੂ ਰੈਲੀ ਲਈ ਇੱਥੇ ਪਹੁੰਚ ਰਹੇ ਹਨ।
ਇੱਥੇ ਰੈਲੀ ਕਰਕੇ ਹੀ ਚੋਣ ਪ੍ਰਚਾਰ ਸ਼ੁਰੂ ਕੀਤਾ ਜਾਂਦਾ ਰਿਹਾ ਹੈ। ਪਰ ਇਸ ਵਾਰ ਇਹ ਬਿਲਕੁਲ ਵੱਖਰਾ ਹੈ। ਕਿਉਂਕਿ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਹੋ ਚੁੱਕਾ ਹੈ ਅਤੇ ਦੋਵੇਂ ਇਕੱਠੇ ਚੋਣ ਲੜ ਰਹੇ ਹਨ। ਚੋਣ ਪ੍ਰਚਾਰ ਸ਼ੁਰੂ ਹੋ ਚੁੱਕਾ ਹੈ।
Comment here