ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ ਵੱਡੀ ਖਬਰ ਹੈ। ਜੇਕਰ ਤੁਸੀਂ ਹੁਣ ਤੱਕ ਕੋਰੋਨਾ ਤੋਂ ਬਚਾਅ ਲਈ ਟੀਕਾ ਨਹੀਂ ਲੁਆ ਸਕੇ ਹੋ ਤਾਂ ਸੈਲਰੀ ਵੀ ਭੁੱਲ ਹੀ ਜਾਓ। ਪੰਜਾਬ ਸਰਕਾਰ ਦੇ ਜਿਹੜੇ ਮੁਲਾਜ਼ਮਾਂ ਦਾ ਕੋਰੋਨਾ ਟੀਕਾ ਸਰਟੀਫਿਕੇਟ ਦਾ ਨੰਬਰ ਐੱਚ. ਆਰ. ਐੱਮ. ਐੱਸ. ਵਿਚ ਨਹੀਂ ਹੋਵੇਗਾ, ਉਨ੍ਹਾਂ ਨੂੰ ਸੈਲਰੀ ਨਹੀਂ ਮਿਲੇਗੀ ਕਿਉਂਕਿ ਅਜਿਹੇ ਮੁਲਾਜ਼ਮਾਂ ਦੀ ਸੈਲਰੀ ਬਣੇਗੀ ਹੀ ਨਹੀਂ।ਇਹ ਖੁਲਾਸਾ ਵਿੱਤ ਵਿਭਾਗ ਵੱਲੋਂ ਸਾਰੇ ਵਿਭਾਗਾਂ ਦੇ ਮੁਖੀਆਂ ਨੁੰ ਜਾਰੀ ਪੱਤਰ ਵਿਚ ਹੋਇਆ ਹੈ। ਇਸ ਪੱਤਰ ਵਿਚ ਕਿਹਾ ਗਿਆ ਹੈ ਕਿ ਐੱਚ. ਆਰ. ਐੱਮ. ਐੱਸ. ਪੋਰਟਲ ਵਿਚ ਕੋਰੋਨਾ ਟੀਕਾ ਸਰਟੀਫਿਕੇਟ ਦਾ ਨੰਬਰ ਦਰਜ ਕਰਨ ਦਾ ਉਪਬੰਧ ਕੀਤਾ ਗਿਆ ਹੈ ਅਤੇ ਇਸ ਨੂੰ ਸੈਲਰੀ ਮੋਡਿਊਲ ਨਾਲ ਜੋੜਿਆ ਗਿਆ ਹੈ। ਇਸ ਵਿਚ ਬਜਟ ਅਧਿਕਾਰੀ ਨੇ ਹਦਾਇਤ ਕੀਤੀ ਹੈ ਕਿ ਜਿਹੜੇ ਮੁਲਾਜ਼ਮਾਂ ਨੂੰ ਦੋਵੇਂ ਵੈਕਸੀਨ ਲੱਗ ਗਈਆਂ ਹਨ, ਉਨ੍ਹਾਂ ਦੇ ਦੋਵਾਂ ਦੇ ਨੰਬਰ ਅਤੇ ਜਿਨ੍ਹਾਂ ਨੂੰ ਇਕ ਵੈਕਸੀਨ ਲੱਗੀ ਹੈ, ਉਨ੍ਹਾਂ ਦੇ ਇਕ ਸਰਟੀਫਿਕੇਟ ਦਾ ਨੰਬਰ ਇਸ ਪੋਰਟਲ ਵਿਚ ਦਰਜ ਕੀਤਾ ਜਾਵੇਗਾ। ਜੇਕਰ ਵੈਕਸੀਨ ਦਾ ਸਰਟੀਫਿਕੇਟ ਨੰਬਰ ਦਰਜ ਨਾ ਕੀਤਾ ਗਿਆ ਤਾਂ ਸਬੰਧਤ ਮੁਲਾਜ਼ਮ ਦੀ ਸੈਲਰੀ ਨਹੀਂ ਬਣੇਗੀ ਅਤੇ ਇਸ ਲਈ ਖਾਤੇ ਵਿੱਚ ਨਹੀਂ ਆਵੇਗੀ।
ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ, ਤਨਖ਼ਾਹਾਂ ਨੂੰ ਲੈ ਕੇ ਨਵਾਂ ਫਰਮਾਨ ਜਾਰੀ
December 22, 20210
Related tags :
#cmchanni #PunjabCongress Punjab Punjab News Social media Social media news
Related Articles
August 11, 20210
ਹੁਣ ਹੁਸ਼ਿਆਰਪੁਰ ਦੇ ਸਰਕਾਰੀ ਸਕੂਲ ‘ਚ ਵੀ ਮਿਲੇ 6 ਬੱਚੇ ਕੋਰੋਨਾ ਪਾਜ਼ੀਟਿਵ
ਪੰਜਾਬ ਵਿੱਚ ਭਾਵੇਂ ਸਾਰੇ ਸਕੂਲ ਖੋਲ੍ਹ ਦਿੱਤੇ ਗਏ ਹਨ ਪਰ ਕੋਰੋਨਾ ਮਹਾਮਾਰੀ ਦੀ ਤੀਜੀ ਲਹਿਰ ਦਾ ਦਸਤਕ ਸੁਣਾਈ ਦੇਣ ਲੱਗ ਗਈ ਹੈ। ਬੀਤੇ ਦਿਨ ਲੁਧਿਆਣਾ ਵਿੱਚ ਵਿਦਿਆਰਥੀਆਂ ਦੇ ਕੋਰੋਨਾ ਪਾਜ਼ੀਟਿਵ ਮਿਲਣ ਤੋਂ ਬਾਅਦ ਹੁਣ ਹੁਸ਼ਿਆਰਪੁਰ ਤੋਂ ਵੀ ਖਬਰ ਸਾਹ
Read More
March 11, 20230
8वीं के छात्र ने खाई 45 आयरन की गोलियां, हालत बिगड़ने से मौत, 5 दोस्तों की हालत गंभीर
तमिलनाडु के ऊटी में सट्टे के चक्कर में आठवीं कक्षा के एक छात्र की मौत हो गई। उन्होंने आयरन की 45 गोलियां लीं। घटना ऊटी म्युनिसिपल उर्दू मिडिल स्कूल की है। मृतका का नाम जेबा फातिमा था। उम्र 13 साल थी।
Read More
November 30, 20230
मेडिकल कॉलेज में इमरजेंसी वार्ड में ऑटो से ले कर जाना पड़ा मरीज
अलीगढ़ के जेएन मेडिकल कॉलेज की इमरजेंसी में तैनात स्टाफ की लापरवाही लगातार सामने आ रही हैं। 29 नवंबर देर शाम को गंभीर हालत में मरीज को लेकर पहुंचे तीमारदारों को इमरजेंसी के गेट पर स्ट्रेचर नहीं मिली,
Read More
Comment here