ਯੂ. ਪੀ. ਪੁਲਿਸ ਨੇ ਲਖੀਮਪੁਰ ਖੀਰੀ ਮਾਮਲੇ ਵਿਚ ਦੂਜੀ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ। ਚਾਰਜਸ਼ੀਟ ਵਿਚ 7 ਕਿਸਾਨਾਂ ਖਿਲਾਫ ਇੱਕ ਡਰਾਈਵਰ ਤੇ ਦੋ ਭਾਜਪਾ ਨੇਤਾਵਾਂ ਦੀ ਹੱਤਿਆ ਦਾ ਦੋਸ਼ ਲਗਾਇਆ ਗਿਆ ਹੈ। ਪਿਛਲੇ ਸਾਲ ਲਖੀਮਪੁਰ ਵਿਚ 3 ਅਕਤੂਬਰ ਦੀ ਘਟਨਾ ਨੂੰ ਲੈ ਕੇ ਇਹ ਚਾਰਜ ਦਾਖਲ ਕੀਤੀ ਗਈ ਹੈ।
ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੇ ਕਥਿਤ ਤੌਰ ‘ਤੇ ਆਪਣੀ ਐੱਸਯੂਵੀ ਨਾਲ ਚਾਰ ਕਿਸਾਨਾਂ ਤੇ ਇੱਕ ਹੋਰ ਪੱਤਰਕਾਰ ਨੂੰ ਕੁਚਲ ਦਿੱਤਾ ਸੀ ਜਿਸ ਤੋਂ ਬਾਅਦ ਹਿੰਸਾ ਭੜਕ ਉਠੀ ਸੀ। ਇਸ ਦੇ ਬਾਅਦ ਦੋ ਭਾਜਪਾ ਵਰਕਰਾਂ ਸਣੇ 3 ਲੋਕਾਂ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ ਸੀ। ਡਰਾਈਵਰ ਤੇ ਭਾਜਪਾ ਵਰਕਰਾਂ ਦੀ ਹੱਤਿਆ ਦੇ ਮਾਮਲੇ ਵਿਚ ਪੁਲਿਸ ਨੇ 7 ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਹੈ।
ਲਖੀਮਪੁਰ ਖੀਰੀ ਮਾਮਲੇ ਨੂੰ ਲੈ ਕੇ ਦਾਖਲ ਕੀਤੀ ਗਈ ਪਹਿਲੀ ਚਾਰਜਸ਼ੀਟ ਵਿਚ ਕੇਂਦਰੀ ਗ੍ਰਹਿ ਮੰਤਰੀ ਦੇ ਬੇਟੇ ਨੂੰ ਦੋਸ਼ੀ ਬਣਾਇਆ ਗਿਆ ਹੈ। ਯੂਪੀ ਪੁਲਿਸ ਨੇ ਘਟਨਾ ਦੇ ਅਗਲੇ ਦਿਨ ਆਸ਼ੀਸ਼ ਮਿਸ਼ਰਾ ਤੇ 12 ਹੋਰਨਾਂ ਨੂੰ ਹੱਤਿਆ ਦੇ ਦੋਸ਼ੀ ਵਿਚ ਨਾਮਜ਼ਦ ਕਰਦੇ ਹੋਏ FIR ਦਰਜ ਕੀਤੀ ਸੀ ਪਰ ਕੇਂਦਰੀ ਮੰਤਰੀ ਦੇ ਬੇਟੇ ਨੂੰ ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ ਇੱਕ ਹਫਤੇ ਬਾਅਦ ਗ੍ਰਿਫਤਾਰ ਕੀਤਾ ਸੀ।
Comment here