ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਹੈ ਤੇ ਕਾਂਗਰਸ ਦੇ ਕਈ ਲੀਡਰ ਪਾਰਟੀ ਛੱਡ ਰਹੇ ਹਨ। ਇਸ ਵਾਰ ਕਾਂਗਰਸ ਨੂੰ ਸੁਨਾਮ ਤੋਂ ਝਟਕਾ ਲੱਗਾ ਹੈ। ਟਿਕਟ ਨਾ ਮਿਲਣ ‘ਤੇ ਕਾਂਗਰਸ ਤੋਂ ਨਾਰਾਜ਼ ਚੱਲ ਰਹੀ ਦਮਨ ਥਿੰਦ ਬਾਜਵਾ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਈ।
ਕਾਂਗਰਸ ਨੇ ਦਮਨ ਬਾਜਵਾ ਦੀ ਟਿਕਟ ਕੱਟ ਕੇ ਜਸਵਿੰਦਰ ਧੀਮਾਨ ਨੂੰ ਦਿੱਤੀ ਸੀ, ਜਿਸ ਪਿੱਛੋਂ ਦਮਨ ਨੇ ਕਿਹਾ ਸੀ ਉਸ ਨੇ ਟਿਕਟ ਨਾ ਮਿਲਣ ਮਗਰੋਂ ਆਜ਼ਾਦ ਉਮੀਦਵਾਰ ਵਜੋਂ ਵੀ ਨਾਮਜ਼ਦਗੀ ਭਰੀ ਸੀ ਪਰ ਫਿਰ ਕਾਗਜ਼ ਵਾਪਿਸ ਲੈ ਲਏ ਸਨ।
ਹੁਣ ਉਸ ਨੇ ਪਾਰਟੀ ਦਫਤਰ ਪਹੁੰਚ ਕੇ ਭਾਜਪਾ ਵਿੱਚ ਐਂਟਰੀ ਕਰ ਲਈ ਹੈ। ਇਸ ਤੋਂ ਪਹਿਲਾਂ ਬਾਲੀਵੁੱਡ ਅਦਾਕਾਰਾ ਮਾਹੀ ਗਿੱਲ ਤੇ ਪੰਜਾਬੀ ਅਦਾਕਾਰ ਹੌਬੀ ਧਾਲੀਵਾਲ ਨੇ ਵੀ ਅੱਜ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਸੀ।ਪੰਜਾਬ ਵਿੱਚ 20 ਫ਼ਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਕਾਂਗਰਸ ਵੱਲੋਂ ਉਮੀਦਵਾਰਾਂ ਦੇ ਐਲਾਨ ਪਿੱਛੋਂ ਬਹੁਤ ਸਾਰੇ ਲੀਡਰ ਨਾਖ਼ੁਸ਼ ਸਨ। ਇਨ੍ਹਾਂ ਇਨ੍ਹਾਂ ਵਿੱਚੋਂ ਕਈ ਆਗੂ ਤਾਂ ਬਾਗੀ ਹੋ ਕੇ ਆਜ਼ਾਦ ਉਮੀਦਵਾਰ ਵਜੋਂ ਵੀ ਚੋਣ ਮੈਦਾਨ ਵਿੱਚ ਉਤਰੇ ਹਨ, ਜਦਕਿ ਕਈ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਛੱਡਣ ਵਾਲਿਆਂ ਵਿੱਚ ਸੀਨੀਅਰ ਲੀਡਰ ਸ਼ਾਮਲ ਹਨ, ਜਿਨ੍ਹਾਂ ਵਿੱਚ ਜੱਸੀ ਖੰਗੂੜਾ, ਅਮਰਜੀਤ ਟਿੱਕਾ, ਜਗਮੋਹਨ ਸਿੰਘ ਕੰਗ ਮੁੱਖ ਨਾਂ ਹਨ।
Comment here