ਪੰਜਾਬ ‘ਚ ਲੁਧਿਆਣਾ ਦੀ ਆਤਮਨਗਰ ਵਿਧਾਨ ਸਭਾ ਸੀਟ ਬਹੁਤ ਹੀ ਸੰਵੇਦਨਸ਼ੀਲ ਸੀਟ ਬਣ ਗਈ ਹੈ। ਇਥੇ ਫਾਇਰਿੰਗ ਦੀ ਘਟਨਾ ਤੋਂ ਬਾਅਦ ਚੋਣ ਕਮਿਸ਼ਨ ਨੇ ਵੱਡਾ ਕਦਮ ਚੁੱਕਿਆ ਹੈ। ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਬੈਂਸ ਤੇ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਦੀ ਵੀਡੀਓ ਦੀ ਨਿਗਰਾਨੀ ਸ਼ੁਰੂ ਕਰ ਦਿੱਤੀ ਗਈ ਹੈ। ਕਮਿਸ਼ਨ ਨੇ ਇੱਥੇ ਵੀਡੀਓ ਟੀਮਾਂ ਤਾਇਨਾਤ ਕਰ ਦਿੱਤੀਆਂ ਹਨ। ਰਿਟਰਨਿੰਗ ਅਫਸਰ ਨੇ ਹੁਕਮ ਦਿੱਤੇ ਹਨ ਕਿ ਬੈਂਸ ਅਤੇ ਕੜਵਲ 24 ਘੰਟੇ ਵੀਡੀਓ ਟੀਮ ਦੀ ਨਿਗਰਾਨੀ ਹੇਠ ਰਹਿਣਗੇ। ਉਨ੍ਹਾਂ ਦੀਆਂ ਚੋਣ ਰੈਲੀਆਂ ਦੀ ਵੀਡੀਓ ਨਿਗਰਾਨੀ ਹੋਵੇਗੀ ਤਾਂ ਜੋ ਕੋਈ ਹਿੰਸਕ ਘਟਨਾ ਨਾ ਵਾਪਰੇ।
ਆਤਮਨਗਰ ਵਿਚ ਹਰਕਿਸ਼ਨ ਪਬਲਿਕ ਸਕੂਲ ਕੋਲ ਬੈਂਸ ਤੇ ਕੜਵਲ ਦੇ ਸਮਰਥਕਾਂ ਵਿਚ ਹਿੰਸਕ ਝੜਪ ਹੋ ਗਈ ਸੀ। ਇਸ ਦੌਰਾਨ ਗੋਲੀ ਵੀ ਚੱਲੀ। ਇਸ ਮਾਮਲੇ ‘ਚ ਪੁਲਿਸ ਨੇ ਮੰਗਲਵਾਰ ਨੂੰ ਵਿਧਾਇਕ ਸਿਮਰਜੀਤ ਬੈਂਸ ਨੂੰ ਗ੍ਰਿਫਤਾਰ ਕਰ ਲਿਆ। ਰਾਤ ਨੂੰ ਚੋਣ ਕਮਿਸ਼ਨ ਦੇ ਦਖਲ ਤੋਂ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ। ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Comment here