ਪੰਜਾਬ ਚੋਣਾਂ ਨੂੰ ਹੁਣ ਤਿੰਨ ਹੀ ਦਿਨ ਬਾਕੀ ਹਨ। ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਸਿਖਰਾਂ ‘ਤੇ ਹੈ। ਇਸੇ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਸੂਤੇ ਫਸ ਗਏ ਹਨ। ਦੱਸ ਦੇਈਏ ਕਿ CM ਚੰਨੀ ਵੱਲੋਂ ਯੂਪੀ-ਬਿਹਾਰ ਦੇ ਲੋਕਾਂ ਨੂੰ ਲੈ ਕੇ ਦਿੱਤੇ ਗਏ ਬਿਆਨ ਨੂੰ ਵਿਰੋਧੀਆਂ ‘ਤੇ ਨਿਸ਼ਾਨੇ ‘ਤੇ ਆ ਗਏ ਹਨ। ਇਸ ਬਿਆਨ ਨੂੰ ਲੈ ਕੇ ਹੁਣ CM ਚੰਨੀ ਖ਼ਿਲਾਫ਼ ਬਿਹਾਰ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਹ ਸ਼ਿਕਾਇਤ ਪਟਨਾ ਦੇ ਕਦਮ ਕੁਆਂ ਥਾਣੇ ਵਿੱਚ ਭਾਜਯੁਮੋ ਵੱਲੋਂ ਦਰਜ ਕਰਵਾਇਆ ਗਿਆ ਹੈ। ਭਾਜਯੁਮੋ ਦੇ ਕੌਮੀ ਮੀਤ ਪ੍ਰਧਾਨ ਮਨੀਸ਼ ਕੁਮਾਰ ਨੇ ਇਸ ਸਬੰਧੀ ਥਾਣੇ ਵਿੱਚ ਦਰਖਾਸਤ ਦਿੱਤੀ । FIR ਵਿੱਚ CM ਚੰਨੀ ਵੱਲੋਂ ਬਿਹਾਰ-ਯੂਪੀ ਦੇ ਲੋਕਾਂ ‘ਤੇ ਦਿੱਤੇ ਬਿਆਨ ਨੂੰ ਅਪਮਾਨਜਨਕ ਕਰਾਰ ਦਿੱਤਾ ਗਿਆ ਹੈ।
ਦਰਅਸਲ, ਪੰਜਾਬ ਦੇ CM ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ ਨੂੰ ਰੂਪਨਗਰ ਵਿੱਚ ਰੈਲੀ ਦੌਰਾਨ ਬਿਹਾਰ ਅਤੇ ਯੂਪੀ ਦੇ ਵਾਸੀਆਂ ‘ਤੇ ਟਿੱਪਣੀ ਕੀਤੀ ਸੀ । ਇਸ ਦੌਰਾਨ ਪ੍ਰਿਯੰਕਾ ਗਾਂਧੀ ਵੀ ਮੌਜੂਦ ਸੀ। ਪੰਜਾਬ ਵਿੱਚ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਪੰਜਾਬੀਆਂ ਦਾ ਹੈ… ਇੱਥੇ ਕੋਈ ਨਵੀਂ ਰਾਜਨੀਤੀ ਨਹੀਂ ਮਿਲੇਗੀ । ਇਹ ਜੋ ਬਾਹਰੋਂ ਆਏ ਹਨ… ਇਨ੍ਹਾਂ ਨੂੰ ਪੰਜਾਬੀਅਤ ਸਿਖਾਓ । ਇਸ ‘ਤੇ CM ਚੰਨੀ ਨੇ ਕਿਹਾ ਕਿ ਯੂਪੀ ਦੇ, ਬਿਹਾਰ ਦੇ, ਦਿੱਲੀ ਦੇ ਭਈਏ ਇੱਥੇ ਆ ਕੇ ਰਾਜ ਨਹੀਂ ਕਰਦੇ।
ਇਹ ਵੀ ਪੜ੍ਹੋ: CM ਚੰਨੀ ‘ਤੇ PM ਮੋਦੀ ਦਾ ਵਾਰ, ਕਿਹਾ- ‘ਬਿਹਾਰ ‘ਚ ਗੁਰੂ ਗੋਬਿੰਦ ਸਿੰਘ ਤੇ ਯੂਪੀ ‘ਚ ਹੋਏ ਸੰਤ ਰਵੀਦਾਸ’
ਪੰਜਾਬ ਦੇ ਮੁੱਖ ਮੰਤਰੀ ਦੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਦੇ ਨਾਲ ਹੀ CM ਚੰਨੀ ਦੇ ਇਸ ਬਿਆਨ ‘ਤੇ ਦਿੱਲੀ, ਯੂਪੀ ਅਤੇ ਬਿਹਾਰ ਦੇ ਨੇਤਾਵਾਂ ਨੇ ਵੀ ਪਲਟਵਾਰ ਕੀਤਾ ਹੈ। ਐਫਆਈਆਰ ਦੀ ਸ਼ਿਕਾਇਤ ਦੇਣ ਵਾਲੇ ਮਨੀਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਯੂਪੀ ਅਤੇ ਬਿਹਾਰ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਹੈ । ਉਹ ਵੀ ਪ੍ਰਿਅੰਕਾ ਗਾਂਧੀ ਦੀ ਮੌਜੂਦਗੀ ਵਿੱਚ । ਇਹ ਬਹੁਤ ਸ਼ਰਮਨਾਕ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਬਿਆਨ ਲਈ ਮੁਆਫੀ ਮੰਗਣ ਦੇ ਨਾਲ-ਨਾਲ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।
ਦੱਸ ਦੇਈਏ ਕਿ ਉੱਥੇ ਹੀ ਦੂਜੇ ਪਾਸੇ ਇਸ ਮਾਮਲੇ ਵਿੱਚ CM ਚੰਨੀ ਨੇ ਸਫਾਈ ਦਿੰਦਿਆਂ ਕਿਹਾ ਕਿ ਮੇਰੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਯੂਪੀ-ਬਿਹਾਰ ਦੇ ਲੋਕਾਂ ਨਾਲ ਸਾਡਾ ਨਹੁੰ ਮਾਸ ਦਾ ਸਬੰਧ ਹੈ। ਸਾਡੇ ਪੰਜਾਬ ਦੇ ਲੋਕ ਵੀ ਦੂਜੇ ਰਾਜਾਂ ਵਿੱਚ ਜਾ ਕੇ ਕੰਮ ਕਰਦੇ ਹਨ। ਕੇਜਰੀਵਾਲ ਪੰਜਾਬ ਵਿੱਚ ਨਫਰਤ ਫੈਲਾਉਣ ਆਏ ਹਨ।
Comment here